‘ਆਪ’ ਸਰਕਾਰ ’ਤੇ ਭੜਕਿਆ ਸ਼ੋ੍ਰਮਣੀ ਅਕਾਲੀ ਦਲ, ਅੰਦੋਲਨ ਕਰਨ ਦਾ ਕੀਤਾ ਐਲਾਨ
ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਜਿਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੰਗ ਨਹਿਰ ਤੋਂ ਰਾਜਸਥਾਨ ਲਈ 900 ਕਿਊਸਿਕ ਦੀ ਜਗ੍ਹਾ 1850 ਕਿਊਸਿਕ ਪਾਣੀ ਚੁੱਪ-ਚੁਪੀਤੇ ਛੱਡ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਹੁਣ ਸਰਹਿੰਦ ਫੀਡਰ ਨਹਿਰ ਤੋਂ ਵੀ ਰਾਜਸਥਾਨ ਨੂੰ ਪਾਣੀ ਦੇਣ ਦੀ ਤਿਆਰੀ ਕਰ ਰਹੇ ਹਨ। ਬੰਟੀ ਰੋਮਾਣਾ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਬਠਿੰਡ ’ਚ ਰਾਸ਼ਟਰੀ ਲੋਕਤੰਤਰਿਕ ਪਾਰਟੀ ਦੇ ਮੁਖੀ ਹਨੁਮਾਨ ਬੇਨੀਵਾਲ ਨੂੰ ਮਿਲੇ ਹਨ, ਉਦੋਂ ਤੋਂ ਹੀ ਰਾਜਸਥਾਨ ਦਾ ਨਦੀ ਜਲ ’ਤੇ ਹੱਕ ਵਧਦਾ ਜਾ ਰਿਹਾ ਹੈ। ਮੌਜੂਦਾ ਗੰਗ ਨਹਿਰ ਤੋਂ ਰਾਜਸਥਾਨ ਨੂੰ ਦਿੱਤਾ ਜਾਣ ਵਾਲਾ ਪਾਣੀ 2750 ਕਿਊਸਿਕ ਕਰ ਦਿੱਤਾ ਗਿਆ ਹੈ, ਜਿਸ ਦਾ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ। ਬੰਟੀ ਰੋਮਾਣਾ ਨੇ ਐਲਾਨ ਕੀਤਾ ਕਿ ਪਾਰਟੀ ਗੰਗ ਨਹਿਰ ਤੋਂ ਰਾਜਸਥਾਨ ਨੂੰ ਦਿੱਤੇ ਜਾ ਰਹੇ ਵਾਧੂ ਪਾਣੀ ਨੂੰ ਰੋਕਣ ਲਈ ਧਰਨਾ ਦੇਵੇਗੀ ਅਤੇ ਸਰਹਿੰਦ ਫੀਲਰ ਨਹਿਰ ਤੋਂ ਵਾਧੂ ਪਾਣੀ ਰਾਜਸਥਾਨ ਨੂੰ ਦੇਣ ਦਾ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …