ਭੂਚਾਲ ਦਾ ਕੇਂਦਰ ਅਫਗਾਨਿਸਤਾਨ ’ਚ ਰਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਵਿਚ ਅੱਜ ਐਤਵਾਰ ਸਵੇਰੇ 11 ਵੱਜ ਕੇ 23 ਮਿੰਟ ’ਤੇ ਭੂਚਾਲ ਦੇ ਹਲਕੇ ਜਿਹੇ ਝਟਕੇ ਮਹਿਸੂਸ ਕੀਤੇ ਗਏ। ਰਾਹਤ ਦੀ ਗੱਲ ਇਹ ਰਹੀ ਹੈ ਕਿ ਇਸ ਭੂਚਾਲ ਨਾਲ ਕਿਤੋਂ ਵੀ ਕੋਈ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਭੂਚਾਲ ਸਬੰਧੀ ਵਿਗਿਆਨੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕੇ, ਜੋ ਕਿ ਕੁਝ ਸਕਿੰਟਾਂ ਤੱਕ ਚੱਲੇ, ਸਵੇਰੇ 11.23 ਵਜੇ ਦੇ ਕਰੀਬ ਆਏ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 79 ਕਿਲੋਮੀਟਰ ਦੱਖਣ-ਪੂਰਬ ਵਿੱਚ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …