ਅਟਾਰੀ/ਬਿਊਰੋ ਨਿਊਜ਼
ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀਐਸਐਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੰਮਿ੍ਰਤਸਰ ਸੈਕਟਰ ਦੀ ਸਰਹੱਦੀ ਚੌਕੀ ਪੁਲ ਮੋਰਾਂ ਨੇੜੇ ਖੇਤਾਂ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਹੈਰੋਇਨ ਦੀ ਖੇਪ ਲੈਣ ਲਈ ਸਰਹੱਦ ’ਤੇ ਪੁੱਜੇ ਇੱਕ ਵਿਅਕਤੀ ਨੂੰ ਸੀਮਾ ਸੁਰੱਖਿਆ ਬਲ ਵੱਲੋਂ ਗਿ੍ਰਫ਼ਤਾਰ ਵੀ ਕੀਤਾ ਗਿਆ। ਬੀਐਸਐਫ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਸਮੇਂ ਸਰਹੱਦ ਦੇ ਨੇੜਲੇ ਖੇਤਰ ਵਿੱਚ ਜਵਾਨਾਂ ਨੇ ਇੱਕ ਸ਼ੱਕੀ ਡਰੋਨ ਦੀ ਆਵਾਜ਼ ਗੂੰਜ਼ਦੀ ਸੁਣੀ ਤੇ ਜਵਾਨਾਂ ਨੇ ਤੁਰੰਤ ਗੋਲੀਬਾਰੀ ਕੀਤੀ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …