ਵਿਕਾਸ ਕਾਰਜਾਂ ਲਈ ਕੀਤੇ ਖਰਚ ਦੀ ਜਾਂਚ ਹੋਈ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਿਆਸੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਦੇ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਜਾਂਚ ਤੋਂ ਬਾਅਦ ਹੁਣ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਵਿਜੀਲੈਂਸ ਵਲੋਂ ਵਿਸ਼ੇਸ਼ ਤੌਰ ’ਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ’ਤੇ ਕੀਤੇ ਗਏ ਖਰਚ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਜਾਂਚ ਟੀਮ ਨੇ ਸ੍ਰੀ ਚਮਕੌਰ ਸਾਹਿਬ ਜਾ ਕੇ ਉਥੇ ਹੋਏ ਵਿਕਾਸ ਕਾਰਜਾਂ ਸਬੰਧੀ ਸਰਕਾਰੀ ਦਸਤਾਵੇਜ਼ ਵੀ ਕਬਜ਼ੇ ਵਿਚ ਲਏ ਹਨ। ਨਾਲ ਹੀ ਚਰਨਜੀਤ ਸਿੰਘ ਚੰਨੀ ਦੇ ਬਤੌਰ ਮੁੱਖ ਮੰਤਰੀ ਰਹਿੰਦਿਆਂ ਵੰਡੀਆਂ ਗਈਆਂ ਗਰਾਂਟਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸਿਆਸੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਇਨ੍ਹਾਂ ਦੋਵਾਂ ਵਲੋਂ ਇਕ ਦੂਜੇ ਨੂੰ ਚੁਣੌਤੀ ਵੀ ਦਿੱਤੀ ਜਾ ਰਹੀ ਹੈ। ਧਿਆਨ ਰਹੇ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਦਿਨੀਂ ਸਾਬਕਾ ਸੀਐਮ ਚੰਨੀ ਦੇ ਭਾਣਜੇ ’ਤੇ ਪੰਜਾਬ ਦੇ ਇਕ ਖਿਡਾਰੀ ਕੋਲੋਂ ਨੌਕਰੀ ਲਗਾਉਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਆਰੋਪ ਵੀ ਲਗਾਏ ਸਨ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …