ਪਿ੍ਰਅੰਕਾ ਗਾਂਧੀ ਨੇ ਕਿਹਾ : ਮਹਿਲਾ ਖਿਡਾਰੀਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹੈ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਖੇ ਜੰਤਰ ਮੰਤਰ ’ਤੇ ਮਹਿਲਾ ਮਹਾਂਪੰਚਾਇਤ ਵਿਚ ਪਹਿਲਵਾਨਾਂ ਦਾ ਪੁਲਿਸ ਨਾਲ ਤਕਰਾਰ ਹੋਇਆ। ਪੁਲਿਸ ਨੇ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ ਤੇ ਸਾਕਸ਼ੀ ਮਲਿਕ ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ ਪਹਿਲਵਾਨਾਂ ਦੇ ਧਰਨੇ ਵਾਲੇ ਟੈਂਟ ਪੁੱਟ ਦਿੱਤੇ। ਜੰਤਰ ਮੰਤਰ ਤੋਂ ਸੰਸਦ ਭਵਨ ਵੱਲ ਮਾਰਚ ਕਰਦੇ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਰੋਸ ਮਾਰਚ ਕੱਢਣਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਦੀ ਇਕ ਨਾ ਸੁਣੀ। ਇਸੇ ਦੌਰਾਨ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਖਿਲਾਫ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਦਾ ਹੰਕਾਰ ਇੰਨਾ ਵੱਧ ਗਿਆ ਹੈ ਕਿ ਉਹ ਮਹਿਲਾ ਖਿਡਾਰੀਆਂ ਦੀ ਆਵਾਜ਼ ਨੂੰ ਪੈਰਾਂ ਹੇਠ ਰੋਲ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸਰਕਾਰ ਦਾ ਹੰਕਾਰ ਅਤੇ ਇਸ ਬੇਇਨਸਾਫੀ ਨੂੰ ਦੇਖ ਰਿਹਾ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …