2.4 C
Toronto
Thursday, November 27, 2025
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ

75 ਰੁਪਏ ਦਾ ਵਿਸ਼ੇਸ਼ ਸਿੱਕਾ ਵੀ ਜਾਰੀ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਨਵੀਂ ਦਿੱਲੀ ਵਿਚ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਕਰ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਭਵਨ ਨਹੀਂ ਬਲਕਿ 140 ਕਰੋੜ ਭਾਰਤੀਆਂ ਦੇ ਸਪਨਿਆਂ ਦਾ ਪ੍ਰਤੀਬਿੰਬ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ। ਨਰਿੰਦਰ ਮੋਦੀ ਹੋਰਾਂ ਨੇ ਕਿਹਾ ਕਿ ਅੱਜ 28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ ਹੈ। ਉਨ੍ਹਾਂ ਕਿਹਾ ਕਿ ਨਵਾਂ ਸੰਸਦ ਭਵਨ ਸਮੇਂ ਦੀ ਮੰਗ ਸੀ ਅਤੇ ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਕੰਮ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 9 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ 9 ਸਾਲਾਂ ਵਿਚ ਗਰੀਬਾਂ ਲਈ 4 ਕਰੋੜ ਘਰ ਬਣਾਏ ਗਏ ਅਤੇ 30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਵੀ ਬਣਾਏ ਗਏ ਹਨ। ਪੀਐਮ ਨੇ ਕਿਹਾ ਕਿ ਨਵੀਂ ਸੰਸਦ ਆਤਮ ਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ। ਇਸ ਮੌਕੇ ਪ੍ਰਧਾਨ ਮੰਤਰੀ ਨੇ 75 ਰੁਪਏ ਦਾ ਵਿਸ਼ੇਸ਼ ਸਿੱਕਾ ਅਤੇ ਇਕ ਯਾਦਗਾਰੀ ਡਾਕ ਵਿਕਟ ਵੀ ਜਾਰੀ ਕੀਤੀ।

 

 

RELATED ARTICLES
POPULAR POSTS