ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਮੁਤਾਬਕ ਆਉਂਦੀ 1 ਜੂਨ ਤੋਂ 2 ਜੁਲਾਈ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 1 ਜੂਨ 2023 ਤੋਂ ਲੈ ਕੇ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ ਸਕੂਲ ਬੰਦ ਰਹਿਣਗੇ।
Check Also
ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ
ਕਾਂਗਰਸੀ ਉਮੀਦਵਾਰ ਆਸ਼ੂ ਨੂੰ ਲੋਕਾਂ ਦੀ ਹਮਦਰਦੀ ਮਿਲਣ ਲਈ ਭੇਜਿਆ ਗਿਆ ਸੀ ਨੋਟਿਸ ਲੁਧਿਆਣਾ/ਬਿਊਰੋ ਨਿਊਜ਼ …