ਐਸਜੀਪੀਸੀ ਨੇ ਵੀ ਕੀਤੀ ਨਿੰਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਭਵਨ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨਾਲ ਹੋਈ ਧੱਕਾ ਮੁੱਕੀ ਨਵੀਂ ਸੰਸਦ ਦੇ ਇਤਿਹਾਸ ਦਾ ਕਾਲਾ ਵਰਕਾ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਮਹਿਲਾ ਪਹਿਲਵਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਅਵਾਜ਼ ਉਠਾਉਣ ਵਾਲਿਆਂ ਵਿਰੁੱਧ ਕੇਂਦਰ ਸਰਕਾਰ ਦੀ ਜਬਰਦਸਤੀ ਲੋਕਤੰਤਰ ’ਤੇ ਧੱਬਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ’ਤੇ ਤਸੱਦਦ ਕੀਤਾ ਜਾ ਰਿਹਾ ਸੀ, ਜਿਸ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਧੱਕੇਸ਼ਾਹੀ ਵਿਰੁੱਧ ਇਨ੍ਹਾਂ ਬੱਚੀਆਂ ਦੇ ਨਾਲ ਹਰ ਸਮੇਂ ਖੜ੍ਹੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …