16.9 C
Toronto
Saturday, September 13, 2025
spot_img
Homeਭਾਰਤਭਾਰਤੀ ਸੈਨਿਕਾਂ ਨੇ ਪਾਕਿ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ

ਭਾਰਤੀ ਸੈਨਿਕਾਂ ਨੇ ਪਾਕਿ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ

2ਪਾਕਿ ਦੇ ਤਿੰਨ ਸੈਨਿਕ ਮਾਰਨ ਦਾ ਕੀਤਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਫੌਜ ਨੇ ਅੱਜ ਪਾਕਿਸਤਾਨ ਦੇ ਤਿੰਨ ਫੌਜੀ ਮਾਰਨ ਦਾ ਦਾਅਵਾ ਕੀਤਾ ਹੈ, ਜਦੋਂ ਪਾਕਿ ਦਾ ਕਹਿਣਾ ਹੈ ਕਿ ਸਾਡੇ ਚਾਰ ਜਵਾਨ ਮਾਰੇ ਗਏ ਹਨ। ਭਾਰਤੀ ਫੌਜ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਤਿੰਨ ਸੈਨਿਕਾਂ ਦੀ ਸ਼ਹੀਦੀ ਦਾ ਬਦਲਾ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪਾਕਿਸਤਾਨੀ ਹਮਲੇ ਵਿੱਚ ਤਿੰਨ ਭਾਰਤੀ ਸੈਨਿਕ ਸ਼ਹੀਦ ਹੋ ਗਏ ਸਨ ਅਤੇ ਸ਼ਹੀਦ ਦੀ ਮ੍ਰਿਤਕ ਦੇਹ ਨਾਲ ਅਣਮਨੁੱਖੀ ਵਰਤਾਰਾ ਵੀ ਕੀਤਾ ਗਿਆ ਸੀ। ਭਾਰਤੀ ਸੈਨਿਕਾਂ ਦੀ ਹੱਤਿਆ ਤੋਂ ਬਾਅਦ ਭਾਰਤੀ ਫੌਜ ਨੇ ਵੀ ਪਾਕਿ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਫੌਜ ਨੇ ਦਾਅਵਾ ਕੀਤਾ ਹੈ ਕਿ ਮਾਰੇ ਗਏ ਪਾਕਿਸਤਾਨੀ ਸੈਨਿਕਾਂ ਵਿਚ ਇੱਕ ਕੈਪਟਨ ਰੈਂਕ ਦਾ ਅਧਿਕਾਰੀ ਵੀ ਸ਼ਾਮਲ ਹੈ। ਦੱਸਣਯੋਗ ਹੈ ਕਿ ਪਾਕਿ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ ਅਤੇ ਕੁਝ ਸਮੇਂ ਤੋਂ ਬਾਅਦ ਅਜਿਹੀਆਂ ਘਿਨੌਣੀਆਂ ਹਰਕਤਾਂ ਕਰ ਰਿਹਾ ਹੈ।

RELATED ARTICLES
POPULAR POSTS