ਜ਼ਮੀਨ ਜਾਇਦਾਦ ਨੂੰ ਲੈ ਕੇ ਹੋਇਆ ਸੀ ਝਗੜਾ
ਰੂਪਨਗਰ/ਬਿਊਰੋ ਨਿਊਜ਼
ਜ਼ਮੀਨ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਦੇ ਕੇਸ ਵਿਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅੱਜ ਰੂਪਨਗਰ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਮਾਣਯੋਗ ਅਦਾਲਤ ਨੇ ਬਹਿਸ ਲਈ ਹੁਣ 7 ਜੁਲਾਈ ਦੀ ਤਰੀਕ ਨਿਸ਼ਚਿਤ ਕੀਤੀ ਹੈ। ਜ਼ਿਕਰਯੋਗ ਹੈ ਕਿ ਰੋਪੜ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਇਸ ਝਗੜੇ ਦੇ ਮਾਮਲੇ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਪਰ ਅਦਾਲਤ ਵਲੋਂ ਮੌਕੇ ’ਤੇ ਹੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਬੇਟੇ ਦੀਆਂ ਜ਼ਮਾਨਤਾਂ ਕਰ ਦਿੱਤੀਆਂ ਗਈਆਂ ਸਨ। ਹੁਣ ਡਾ. ਬਲਬੀਰ ਸਿੰਘ ਦੀ ਅਪੀਲ ਸੁਣਵਾਈ ਅਧੀਨ ਹੈ। ਜ਼ਿਕਰਯੋਗ ਹੈ ਅੱਜ ਸੋਮਵਾਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਬੇਟਾ ਰੂਪਨਗਰ ਦੀ ਅਦਾਲਤ ਵਿਚ ਪੇਸ਼ ਹੋਏ। ਪਰ ਵਕੀਲਾਂ ਦੀ ਹੜਤਾਲ ਅਤੇ ਮਾਨਯੋਗ ਐਡੀਸ਼ਨਲ ਸੈਸ਼ਨ ਜੱਜ ਛੁੱਟੀ ’ਤੇ ਹੋਣ ਕਾਰਨ ਬਹਿਸ ਲਈ ਹੁਣ ਅਗਲੀ ਤਰੀਕ 7 ਜੁਲਾਈ ਨਿਰਧਾਰਤ ਕੀਤੀ ਗਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …