ਜੰਮੂ ’ਚ ਵਾਪਰਿਆ ਹਾਦਸਾ – 10 ਵਿਅਕਤੀਆਂ ਦੀ ਮੌਤ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਬੱਸ ਅੱਜ ਸਵੇਰੇ ਜੰਮੂ ’ਚ ਕੱਟੜਾ ਤੋਂ ਕਰੀਬ 15 ਕਿਲੋਮੀਟਰ ਦੂਰ ਝੱਜਰ ਕੋਟਲੀ ਨੇੜੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 55 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਬੱਸ ਵਿਚ 75 ਸਵਾਰੀਆਂ ਸਫਰ ਕਰ ਰਹੀਆਂ ਸਨ। ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਸੀਆਰਪੀਐਫ, ਐਸਡੀਆਰਐਫ ਅਤੇ ਸਥਾਨਕ ਲੋਕਾਂ ਨੇ ਜ਼ਖਮੀ ਵਿਅਕਤੀਆਂ ਨੂੰ ਹਸਪਤਾਲਾਂ ਵਿਚ ਪਹੁੰਚਾਇਆ। ਇਸ ਬੱਸ ਵਿਚ ਸਫਰ ਕਰਨ ਵਾਲੇ ਸਾਰੇ ਵਿਅਕਤੀ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਇਹ ਫਤਿਹਗੜ੍ਹ ਚੂੜੀਆਂ ਵਿਚ ਰਹਿੰਦੇ ਸਨ। ਇਸੇ ਦੌਰਾਨ ਜੰਮੂ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਜੰਮੂ ਦੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਹਾਦਸੇ ਦਾ ਕਾਰਨ ਬੱਸ ਦੀ ਬਰੇਕ ਫੇਲ੍ਹ ਹੋਣਾ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਹਾਦਸੇ ਵਿਚ ਜਾਨ ਗੁਆਉਣ ਵਾਲੇ 10 ਵਿਅਕਤੀ ਇਕੋ ਹੀ ਪਰਿਵਾਰ ਨਾਲ ਸਬੰਧਤ ਸਨ ਅਤੇ ਇਹ ਸਾਰੇ ਵਿਅਕਤੀ ਵੈਸ਼ਨੋ ਦੇਵੀ ਜਾ ਰਹੇ ਸਨ। ਇਸੇ ਦੌਰਾਨ ਜੰਮੂ ਦੇ ਐਸਐਸਪੀ ਨੇ ਦੱਸਿਆ ਕਿ ਬੱਸ ਵਿਚ ਕਪੈਸਟੀ ਤੋਂ ਜ਼ਿਆਦਾ ਸਵਾਰੀਆਂ ਸਫਰ ਕਰ ਰਹੀਆਂ ਸਨ ਅਤੇ ਇਸਦੀ ਵੀ ਜਾਂਚ ਕੀਤੀ ਜਾਵੇਗੀ।
Check Also
ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਕੀਤੀ ਦਾਇਰ
ਗਣਤੰਤਰ ਦਿਵਸ ਦੀ ਪਰੇਡ ਅਤੇ ਸੈਸ਼ਨ ’ਚ ਸ਼ਾਮਲ ਹੋਣ ਦੀ ਮੰਗੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : …