Breaking News
Home / ਪੰਜਾਬ / ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ
ਫਰੀਦਕੋਟ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿਚ ਹੋਈ। ਮਾਮਲੇ ’ਚ ਆਰੋਪੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਮੇਤ ਹੋਰ ਆਰੋਪੀ ਵੀ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਜੱਜ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਨੂੰ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤਾ ਅਤੇ ਇਸ ਮਾਮਲੇ ’ਚ ਹੁਣ ਅਗਲੀ ਸੁਣਵਾਈ ਆਉਂਦੀ 14 ਜੂਨ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਗਠਿਤ ਐਸਆਈਟੀ ਵੱਲੋਂ 24 ਫਰਵਰੀ ਨੂੰ ਇਕ ਸੱਤ ਹਜ਼ਾਰ ਪੰਨਿਆਂ ਵਾਲੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ ਚਾਰਜਸ਼ੀਟ ਅਨੁਸਾਰ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ, ਉਸ ਸਮੇਂ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ, ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਉਸ ਸਮੇਂ ਦੇ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਆਰੋਪੀ ਬਣਾਇਆ ਗਿਆ ਹੈ। ਇਸ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ ਕਰਤਾ ਬਣਾਇਆ ਗਿਆ ਹੈ ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਆਈਜੀ ਉਮਰਾਨੰਗਲ, ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸ਼ਰਮਾ ’ਤੇ ਸਾਜਿਸ਼ ਨੂੰ ਅੰਜ਼ਾਮ ਦੇਣ ’ਚ ਮਦਦ ਕਰਨ ਦਾ ਆਰੋਪ ਹੈ।

 

Check Also

ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …