16.2 C
Toronto
Saturday, September 13, 2025
spot_img
Homeਪੰਜਾਬਜਲਾਲਾਬਾਦ ਤੋਂ ਭਗਵੰਤ ਮਾਨ ਦੇ ਚੋਣ ਲੜਨ ਦੇ ਐਲਾਨ ਨਾਲ ਸਿਆਸਤ ਗਰਮਾਈ

ਜਲਾਲਾਬਾਦ ਤੋਂ ਭਗਵੰਤ ਮਾਨ ਦੇ ਚੋਣ ਲੜਨ ਦੇ ਐਲਾਨ ਨਾਲ ਸਿਆਸਤ ਗਰਮਾਈ

bhagwant-maan-copy-copyਸੁਖਬੀਰ ਬਾਦਲ ਨੇ ਕਿਹਾ, ਭਗਵੰਤ ਮਾਨ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ
ਜਲਾਲਾਬਾਦ/ਬਿਊਰੋ ਨਿਊਜ਼
ਜਲਾਲਾਬਾਦ ਹਲਕੇ ਤੋਂ ਚੋਣ ਲੜਨ ਲਈ ਭਗਵੰਤ ਮਾਨ ਦੇ ਨਾਂ ਦਾ ਐਲਾਨ ਹੁੰਦੇ ਹੀ ਸੁਖਬੀਰ ਬਾਦਲ ਵੀ ਜਲਾਲਾਬਾਦ ਹਲਕੇ ਵਿਚ ਪਹੁੰਚ ਗਏ ਹਨ। ਉਨ੍ਹਾਂ ਅੱਜ ਕਈ ਪਿੰਡਾਂ ਵਿੱਚ ਸੰਗਤ ਦਰਸ਼ਨ ਕਰਦਿਆਂ ਗ੍ਰਾਂਟਾਂ ਦਾ ਮੀਂਹ ਵਰ੍ਹਾ ਦਿੱਤਾ। ਉਨ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ। ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੂੰ ਟੱਕਰ ਦੇਣ ਲਈ ਸੁਖਬੀਰ ਬਾਦਲ ਨੇ ਮੋਰਚਾਬੰਦੀ ਹੁਣ ਤੋਂ ਸ਼ੁਰੂ ਕਰ ਦਿੱਤੀ ਹੈ।
ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਚੋਣ ਲੜਾਉਣ ਦਾ ਐਲਾਨ ਕੀਤਾ ਹੈ। ਇਸ ਲਈ ਸਭ ਦੀਆਂ ਨਜ਼ਰਾਂ ਜਲਾਲਾਬਾਦ ਹਲਕੇ ‘ਤੇ ਹਨ। ਬੇਸ਼ੱਕ ਸੁਖਬੀਰ ਬਾਦਲ ਨੇ ਅੱਜ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਦੀ ਜ਼ਮਾਨਤ ਜ਼ਬਤ ਹੋ ਜਾਏਗੀ ਪਰ ਉਨ੍ਹਾਂ ਦੀ ਫਿਕਰਮੰਦੀ ਵਧ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਬਹੁਤ ਵਿਕਾਸ ਕੀਤਾ ਹੈ। ਹੁਣ ਤੀਜੀ ਵਾਰ ਜਿਤਾ ਦਿਓ ਤੇ ਅਗਲੇ ਪੰਜ ਸਾਲਾਂ ਵਿੱਚ ਲੋਕਾਂ ਲਈ ਮਕਾਨ ਤਾਂ ਕੀ ਕੋਠੀਆਂ ਪਾ ਦਿੱਤੀਆਂ ਜਾਣਗੀਆਂ।

RELATED ARTICLES
POPULAR POSTS