ਕਿਹਾ : ਵਿਦਿਆਰਥੀਆਂ ਨੂੰ ਰੁਚੀ ਵਾਲੇ ਸਬਜੈਕਟ ’ਚ ਕੀਤਾ ਜਾਵੇਗਾ ਟਰੇਂਡ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਨ ਕੈਮਰਾ ਆਉਂਦੇ ਹੋਏ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਗਾਮੀ ਸਮੇਂ ’ਚ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਅਤ ਕੀਤਾ ਜਾ ਸਕੇ। ਇਸ ਦੌਰਾਨ ਮਨੀਸ਼ਾ ਨਾਮੀ ਇਕ ਵਿਦਿਆਰਥਣ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਕੂਲੀ ਸਿੱਖਿਆ ਨੂੰ ਵਧੀਆ ਬਣਾਉਣ ਬਦਲੇ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਦਿਆਰਥੀਆਂ ਨੂੰ ਆਲ ਦਾ ਬੈਸਟ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਵੀ ਸਿੱਖਿਅਤ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਵਾਲੇ ਸਬਜੈਕਟਾਂ ’ਚ ਟਰੇਂਡ ਕੀਤਾ ਜਾਵੇਗਾ। ਸਕੂਲੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਅਧਿਆਪਕਾਂ ਵਲੋਂ ਉਨ੍ਹਾਂ ਨੂੰ ਕਈ ਮਸ਼ੀਨੀ ਪ੍ਰੋਸੈਸ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …