Breaking News
Home / ਪੰਜਾਬ / ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਹੋਈਆਂ ਸ਼ੁਰੂ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਹੋਈਆਂ ਸ਼ੁਰੂ

12 ਸਾਲ ਬਾਅਦ ਅਪਡੇਟ ਹੋਵੇਗੀ ਵੋਟਰ ਲਿਸਟ
ਅੰਮਿ੍ਰਤਸਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਕਮਿਸ਼ਨ ਦੇ ਮੁੱਖ ਸਕੱਤਰ ਜਸਟਿਸ ਐਸ ਐਸ ਸਰਾਓ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਐਸਜੀਪੀਸੀ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਰ ਪੰਜ ਸਾਲ ਬਾਅਦ ਕਰਵਾਈ ਜਾਂਦੀ ਹੈ ਪ੍ਰੰਤੂ ਲੰਘੇ 7 ਸਾਲਾਂ ਦੌਰਾਨ ਇਹ ਚੋਣ ਨਹੀਂ ਕਰਵਾਈ ਗਈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਵੰਬਰ ਮਹੀਨੇ ’ਚ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦੀ ਸਿਫਾਰਸ਼ ਕੇਂਦਰ ਸਰਕਾਰ ਨੂੰ ਕੀਤੀ ਗਈ ਸੀ। ਸ਼ੋ੍ਰਮਣੀ ਕਮੇਟੀ ਦੇ ਕੁੱਲ ਮੈਂਬਰਾਂ ਦੀ ਗਿਣਤੀ 191 ਹੁੰਦੀ ਹੈ ਜਿਨ੍ਹਾਂ ਵਿਚੋਂ 170 ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ ਜਦਕਿ 15 ਮਨੋਨੀਤ ਮੈਂਬਰ, ਪੰਜੋਂ ਤਖਤ ਸਾਹਿਬਾਨਾਂ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡਗ੍ਰੰਥੀ ਵਜੋਂ 1 ਮੈਂਬਰ ਨਾਮਜ਼ਦ ਹੁੰਦਾ ਹੈ। ਗੁਰਦੁਆਰਾ ਕਮਿਸ਼ਨ ਵੱਲੋਂ ਭੇਜੇ ਗਏ ਪੱਤਰ ਅਨੁਸਾਰ ਨਵੇਂ ਵੋਟਰਾਂ ਦਾ ਨਾਂ ਵੀ ਵੋਟਰ ਸੂਚੀ ਵਿਚ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ 21 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਸਿੱਖ ਵਿਅਕਤੀ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾ ਸਕਦਾ ਹੈ। ਪ੍ਰੰਤੂ ਇਸ ਦੇ ਲਈ ਕੁੱਝ ਸ਼ਰਤਾਂ ਵੀ ਹਨ ਜਿਨ੍ਹਾਂ ਵਿਚ ਉਹ ਵਿਅਕਤੀ ਦਾੜ੍ਹੀ ਅਤੇ ਕੇਸ ਨਾ ਕੱਟਦਾ ਹੋਵੇ, ਸ਼ਰਾਬ ਅਤੇ ਤੰਬਾਕੂ ਦਾ ਸੇਵਨ ਨਾ ਕਰਦਾ ਹੋਵੇ।

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …