Breaking News
Home / ਦੁਨੀਆ / ਰਾਹੁਲ ਗਾਂਧੀ ਨੇ ਅਮਰੀਕਾ ’ਚ ਭਾਰਤੀਆਂ ਨੂੰ ਕੀਤਾ ਸੰਬੋਧਨ

ਰਾਹੁਲ ਗਾਂਧੀ ਨੇ ਅਮਰੀਕਾ ’ਚ ਭਾਰਤੀਆਂ ਨੂੰ ਕੀਤਾ ਸੰਬੋਧਨ

ਭਾਜਪਾ ’ਤੇ ਲੋਕਾਂ ਨੂੰ ਡਰਾਉਣ ਤੇ ਧਮਕਾਉਣ ਦੇ ਲਗਾਏ ਇਲਜ਼ਾਮ
ਸਾਨ ਫਰਾਂਸਿਸਕੋ/ਬਿਊਰੋ ਨਿਊਜ਼
ਕਾਂਗਰਸ ਆਗੂ ਰਾਹੁਲ ਗਾਂਧੀ ਆਪਣੇ 6 ਦਿਨਾਂ ਦਾ ਦੌਰੇ ’ਤੇ ਅਮਰੀਕਾ ਪਹੁੰਚ ਗਏ ਹਨ। ਰਾਹੁਲ ਨੇ ਸਾਨ ਫਰਾਂਸਿਸਕੋ ਵਿਚ ਭਾਰਤੀਆਂ ਨੂੰ ਸੰਬੋਧਨ ਕੀਤਾ। ਆਪਣੇ 40 ਮਿੰਟ ਦੇ ਭਾਸ਼ਣ ਵਿਚ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਭਾਜਪਾ ’ਤੇ ਲੋਕਾਂ ਨੂੰ ਡਰਾਉਣ ਤੇ ਧਮਕਾਉਣ ਦੇ ਆਰੋਪ ਲਗਾਏ। ਉਨ੍ਹਾਂ ਭਾਰਤੀ ਪਰਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਸੱਤਾਧਾਰੀ ਭਾਜਪਾ ਲੋਕਾਂ ਨੂੰ ‘ਧਮਕਾਉਣ’ ਅਤੇ ਦੇਸ਼ ਦੀਆਂ ਏਜੰਸੀਆਂ ਦੀ ‘ਦੁਰਵਰਤੋਂ’ ਕਰ ਰਹੀ ਹੈ। ਇਸੇ ਦੌਰਾਨ ਕੈਲੀਫੋਰਨੀਆ ਦੇ ਸੈਂਟਾ ਕਲਾਰਾ ਵਿੱਚ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਰਐੱਸਐੱਸ ਭਾਰਤ ਵਿੱਚ ਰਾਜਨੀਤੀ ਦੇ ਸਾਰੇ ਸਾਧਨਾਂ ਨੂੰ ਕੰਟਰੋਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਰਾਹੁਲ ਮੰਗਲਵਾਰ ਸ਼ਾਮ ਨੂੰ ਅਮਰੀਕਾ ਪਹੁੰਚੇ। ਇਸ ਮੌਕੇ ਸਾਨ ਫਰਾਂਸਿਸਕੋ ਏਅਰਪੋਰਟ ’ਤੇ ਉਨ੍ਹਾਂ ਦਾ ਸਵਾਗਤ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਹੋਰ ਆਗੂਆਂ ਨੇ ਕੀਤਾ। ਰਾਹੁਲ ਗਾਂਧੀ ਕੈਲੀਫੋਰਨੀਆ ਦੀ ਸਟੇਨਫੋਰਡ ਯੂਨੀਵਰਸਿਟੀ ਵਿਚ ਵੀ ਭਾਸ਼ਣ ਦੇਣਗੇ ਅਤੇ ਅਮਰੀਕੀ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਧਿਆਨ ਰਹੇ ਕਿ ਰਾਹੁਲ ਦਾ ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਯਾਤਰਾ ਤੋਂ ਠੀਕ 23 ਦਿਨ ਪਹਿਲਾਂ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋਂ 23 ਜੂਨ ਤੱਕ ਅਮਰੀਕਾ ਜਾਣਗੇ, ਜਿੱਥੇ ਰਾਸ਼ਟਰਪਤੀ ਜੋਅ ਬਾਈਡਨ ਉਨ੍ਹਾਂ ਲਈ ਸਟੇਟ ਡਿਨਰ ਹੋਸਟ ਕਰਨ ਵਾਲੇ ਹਨ।

 

Check Also

ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ

ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ …