Breaking News
Home / ਪੰਜਾਬ / ਗੁਰਮੀਤ ਸਿੰਘ ਖੁੱਡੀਆ ਬਣੇ ਪੰਜਾਬ ਦੇ ਖੇਤੀਬਾੜੀ ਮੰਤਰੀ

ਗੁਰਮੀਤ ਸਿੰਘ ਖੁੱਡੀਆ ਬਣੇ ਪੰਜਾਬ ਦੇ ਖੇਤੀਬਾੜੀ ਮੰਤਰੀ

ਬਲਕਾਰ ਸਿੰਘ ਨੂੰ ਦਿੱਤਾ ਸਥਾਨਕ ਸਰਕਾਰਾਂ ਵਿਭਾਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਭਗਵੰਤ ਮਾਨ ਸਰਕਾਰ ਵਲੋਂ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੂੰ ਮੰਤਰੀ ਬਣਾਇਆ ਗਿਆ ਹੈ। ਇਸਦੇ ਚੱਲਦਿਆਂ ਗੁਰਮੀਤ ਸਿੰਘ ਖੁੱਡੀਆ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮਹਿਕਮਿਆਂ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ ਗਿਆ ਹੈ। ਉਧਰ ਦੂਜੇ ਪਾਸੇ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਵਿਭਾਗ ਦਿੱਤੇ ਗਏ ਹਨ। ਧਿਆਨ ਰਹੇ ਕਿ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਖੇਤੀਬਾੜੀ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਾਪਸ ਲੈ ਕੇ ਖੇਤੀਬਾੜੀ ਵਿਭਾਗ ਨਵੇਂ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਦਿੱਤਾ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਲਾਲਜੀਤ ਸਿੰਘ ਭੁੱਲਰ ਨੂੰ ਦਿੱਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਕੋਲ ਹੁਣ ਐਨ.ਆਰ.ਆਈ. ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਰਹੇਗਾ। ਪ੍ਰਸ਼ਾਸਨਿਕ ਸੁਧਾਰ ਵਿਭਾਗ ਇਸ ਤੋਂ ਪਹਿਲਾਂ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਦੋ ਨਵੇਂ ਮੰਤਰੀ ਬਣਾਏ ਜਾਣ ਤੋਂ ਬਾਅਦ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਵੀ ਹੋਇਆ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …