Breaking News
Home / ਭਾਰਤ / ਪਾਕਿਸਤਾਨ ਗਰੰਟੀ ਦੇਵੇ ਕਿ ਉਹ ਕ੍ਰਿਕਟ ਵਿਸ਼ਵ ਕੱਪ ਖੇਡੇਗਾ ਜਾਂ ਨਹੀਂ

ਪਾਕਿਸਤਾਨ ਗਰੰਟੀ ਦੇਵੇ ਕਿ ਉਹ ਕ੍ਰਿਕਟ ਵਿਸ਼ਵ ਕੱਪ ਖੇਡੇਗਾ ਜਾਂ ਨਹੀਂ

ਪੀਸੀਬੀ ਦੀ ਰਾਏ ਜਾਨਣ ਲਈ ਪਾਕਿਸਤਾਨ ਪਹੁੰਚੇ ਇੰਟਰਨੈਸ਼ਨਲ ਕ੍ਰਿਕਟ ਕੌਂਸਲ ਦੇ ਪ੍ਰਧਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਕ੍ਰਿਕਟ ਕੰਟਰੋਲ ਬੋਰਡ ਨੂੰ ਇਹ ਗਰੰਟੀ ਦੇਣੀ ਹੋਵੇਗੀ ਕਿ 5 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਵਿਚ ਖੇਡਣ ਲਈ ਪਾਕਿਸਤਾਨੀ ਟੀਮ ਭਾਰਤ ਆ ਰਹੀ ਹੈ ਜਾਂ ਨਹੀਂ। ਇਸ ਸਬੰਧੀ ਪਾਕਿਸਤਾਨ ਕਿ੍ਰਕਟ ਬੋਰਡ ਦੀ ਰਾਏ ਜਾਨਣ ਲਈ ਇੰਟਰਨੈਸ਼ਨਲ ਕ੍ਰਿਕਟ ਕੌਂਸਲ ਦੇ ਪ੍ਰਧਾਨ ਗ੍ਰੇਗ ਬਰਕਲੇ ਅਤੇ ਸੀਈਓ ਜਿਓਫ ਐਲਾਡਰਿਸ ਲਾਹੌਰ ਪਹੁੰਚੇ। ਇਕ ਦਿਨਾ ਕ੍ਰਿਕਟ ਵਿਸ਼ਵ ਕੱਪ 5 ਅਕਤੂਬਰ ਤੋਂ ਭਾਰਤ ਵਿਚ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਲੰਘੇ ਦਿਨੀਂ ਪਾਕਿਸਤਾਨ ਕਿ੍ਰਕਟ ਬੋਰਡ ਦੇ ਪ੍ਰਧਾਨ ਨਜ਼ਮ ਸੇਠੀ ਨੇ ਕਿਹਾ ਸੀ ਕਿ ਜੇਕਰ ਟੀਮ ਇੰਡੀਆ ਏਸ਼ੀਆ ਕੱਪ ਵਿਚ ਖੇਡਣ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਦੀ ਟੀਮ ਵੀ ਭਾਰਤ ਵਿਚ ਹੋਣ ਵਾਲੇ ਵਿਸ਼ਵ ਕੱਪ ਦਾ ਦੌਰਾ ਨਹੀਂ ਕਰੇਗੀ। ਕ੍ਰਿਕਟ ਵਿਸ਼ਵ ਕੱਪ ਤੋਂ ਪਹਿਲਾਂ ਸਤੰਬਰ ਮਹੀਨੇ ’ਚ ਏਸ਼ੀਆ ਕੱਪ ਹੋਣਾ ਹੈ, ਜਿਸ ਦੀ ਮੇਜ਼ਬਾਨੀ ਪਕਿਸਤਾਨ ਕਰ ਰਿਹਾ ਹੈ। ਜਿਸ ਨੂੰ ਲੈ ਕੇ ਭਾਰਤ ਪਹਿਲਾਂ ਹੀ ਕਹਿ ਚੁੱਕਿਆ ਹੈ ਕਿ ਉਹ ਏਸ਼ੀਆ ਕੱਪ ਦੇ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰ ਸਕਦੇ। ਜਿਸ ਦੇ ਮੱਦੇਨਜ਼ਰ ਏਸ਼ੀਆ ਕੱਪ ਨੂੰ ਕਿਸੇ ਸਾਂਝੀ ਥਾਂ ’ਤੇ ਕਰਵਾਉਣ ਦੀ ਚਰਚਾ ਵੀ ਚੱਲ ਰਹੀ ਹੈ ਜਦਕਿ ਏਸ਼ੀਅਨ ਕ੍ਰਿਕਟ ਕੌਂਸਲ ਵੱਲੋਂ ਏਸ਼ੀ ਕੱਪ ਦੀ ਥਾਂ ਤਬਦੀਲੀ ਸਬੰਧੀ ਫਿਲਹਾਲ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।

 

Check Also

ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ

ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …