Breaking News
Home / ਪੰਜਾਬ / ਪੰਜਾਬ ਦੇ ਨਵੇਂ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਅਹੁਦਾ

ਪੰਜਾਬ ਦੇ ਨਵੇਂ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਅਹੁਦਾ

ਬਲਕਾਰ ਸਿੰਘ ਨੂੰ ਮਿਲੀ ਹੈ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਬਣਾਇਆ ਹੈ ਅਤੇ ਲੰਘੇ ਕੱਲ੍ਹ ਉਨ੍ਹਾਂ ਨੇ ਅਹੁਦੇ ਦਾ ਭੇਤ ਗੁਪਤ ਰੱਖਣ ਦੀ ਸਹੁੰ ਵੀ ਚੁੱਕ ਲਈ ਸੀ। ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਅੱਜ 1 ਜੂਨ ਦਿਨ ਵੀਰਵਾਰ ਨੂੰ ਚੰਡੀਗੜ੍ਹ ’ਚ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਵੀ ਸੰਭਾਲ ਲਿਆ ਹੈ। ਉਨ੍ਹਾਂ ਨੂੰ ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਮੰਤਰੀ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਨਵੇਂ ਬਣੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਬਲਕਾਰ ਸਿੰਘ ਨੇ ਕਿਹਾ ਕਿ ਉਹ ਰਾਜਨੀਤੀ ਵਿਚ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਡਾ. ਇੰਦਰਬੀਰ ਸਿੰਘ ਨਿੱਜਰ ਕੋਲ ਸੀ। ਨਿੱਜਰ ਹੋਰਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਨਵੇਂ ਬਣਾਏ ਗਏ ਮੰਤਰੀ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨਵੇਂ ਬਣਾਏ ਗਏ ਇਕ ਹੋਰ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਖੇਤੀਬਾੜੀ ਮੰਤਰਾਲਾ ਦਿੱਤਾ ਗਿਆ ਹੈ।

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਸੁਖਬੀਰ ਬਾਦਲ ਨੇ ਤੀਜੇ ਦਿਨ ਦੀ ਸੇਵਾ

ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸੱਚਖੰਡ ਸ੍ਰੀ …