Breaking News
Home / ਪੰਜਾਬ / ਪੰਜਾਬ ਦੇ ਮੁੱਖ ਮੰਤਰੀ ਨੇ ਜ਼ੈਡ ਪਲੱਸ ਸੁਰੱਖਿਆ ਲੈਣ ਤੋਂ ਕੀਤੀ ਨਾਂਹ

ਪੰਜਾਬ ਦੇ ਮੁੱਖ ਮੰਤਰੀ ਨੇ ਜ਼ੈਡ ਪਲੱਸ ਸੁਰੱਖਿਆ ਲੈਣ ਤੋਂ ਕੀਤੀ ਨਾਂਹ

ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਣ ਵਾਲੀ ਜੈਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਲੰਘੇ ਹਫਤੇ ਹੀ ਕੇਂਦਰ ਸਰਕਾਰ ਨੇ ਭਗਵੰਤ ਮਾਨ ਨੂੰ ਜੈਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਲਿਆ ਸੀ। ਸੀਐਮ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਆਪਣਾ ਪੱਖ ਭੇਜ ਦਿੱਤਾ ਹੈ। ਉਹਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਇਸੇ ਦੌਰਾਨ ਸੀਐਮ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਵਿਚ ਜੈਡ ਪਲੱਸ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ ਅਤੇ ਉਨ੍ਹਾਂ ਲਈ ਪੰਜਾਬ ਪੁਲਿਸ ਅਤੇ ਸੀਐਮ ਸੁਰੱਖਿਆ ਦੀ ਸਪੈਸ਼ਲ ਟੀਮ ਹੀ ਕਾਫੀ ਹੈ। ਸੁਰੱਖਿਆ ਟੀਮ ਨੇ ਤਰਕ ਦਿੱਤਾ ਹੈ ਕਿ ਪੰਜਾਬ ਅਤੇ ਦਿੱਲੀ ਵਿਚ ਦੋ-ਦੋ ਸੁਰੱਖਿਆ ਚੱਕਰ (ਪੰਜਾਬ ਪੁਲਿਸ ਅਤੇ ਸੀਆਰਪੀਐਫ) ਹੋਣ ਦੀ ਵਜ੍ਹਾ ਕਰਕੇ ਮੁਸ਼ਕਲ ਹੋ ਸਕਦੀ ਹੈ। ਧਿਆਨ ਰਹੇ ਕਿ ਲੰਘੀ 25 ਮਈ ਨੂੰ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੈਡ ਪਲੱਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਵੀ.ਵੀ.ਆਈ.ਪੀ. ਸੁਰੱਖਿਆ ਨਾਲ ਸਬੰਧਤ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ ਅਧਾਰ ’ਤੇ ਲਿਆ ਸੀ। ਇਸੇ ਦੌਰਾਨ ਸੀਐਮ ਮਾਨ ਦੀ ਸੁਰੱਖਿਆ ਏਜੰਸੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ।

 

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …