Breaking News
Home / ਪੰਜਾਬ / ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਦੀ ਨਿਯੁਕਤੀ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਦੀ ਨਿਯੁਕਤੀ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

ਕਿਹਾ : ‘ਆਪ’ ਨੇ ਅਪਰਾਧੀ ਵਿਅਕਤੀ ਨੂੰ ਪਵਿੱਤਰ ਸ਼ਹਿਰ ਦਾ ਲਗਾਇਆ ਚੇਅਰਮੈਨ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਇਕ ਟਵੀਟ ਵੀ ਕੀਤਾ। ਖਹਿਰਾ ਨੇ ਆਪਣੇ ਟਵੀਟ ’ਚ ਲਿਖਿਆ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਸਿਆਸਤ ਨੂੰ ਅਪਰਾਧੀਆਂ ਤੋਂ ਮੁਕਤ ਕਰਨ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਨੂੰ, ਇਤਿਹਾਸਕ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਕੋਈ ਸਾਫ਼-ਸੁਥਰੇ ਅਕਸ ਵਾਲਾ ਵਿਅਕਤੀ ਨਹੀਂ ਲੱਭਿਆ। ਮਾਨ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦਾ ਚੇਅਰਮੈਨ ਕਮਿੱਕਰ ਸਿੰਘ ਨੂੰ ਲਗਾਇਆ ਹੈ ਜੋ ਧਾਰਾ 306 ਅਧੀਨ ਕਿਸੇ ਵਿਅਕਤੀ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਜੁਰਮ ’ਚ ਜੇਲ੍ਹ ਵਿਚ ਬੰਦ ਹੈ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਵੱਲੋਂ ਇਕ ਟਵੀਟ ਵੀ ਕੀਤਾ ਗਿਆ, ਜਿਸ ’ਚ ਉਨ੍ਹਾਂ ਲਿਖਿਆ ਕਿ ‘ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦੇ ਲਈ ਬਹੁਤ-ਬਹੁਤ ਵਧਾਈ ਹੋਵੇ ਅਤੇ ਸਾਰਿਆਂ ਦਾ ‘ਰੰਗਲਾ ਪੰਜਾਬ’ ਟੀਮ ਵਿਚ ਸਵਾਗਤ ਅਤੇ ਜੀ ਆਇਆਂ ਨੂੰ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …