ਗਿ੍ਰਫ਼ਤਾਰੀ ਤੋਂ ਪਹਿਲਾਂ ਵਿਜੀਲੈਂਸ ਡਾ. ਹਮਦਰਦ ਨੂੰ ਦੇਵੇਗੀ 7 ਦਿਨ ਦਾ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਅੱਜ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਗਿ੍ਰਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦੇਣ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਦੇ ਜੱਜ ਵਿਨੋਦ ਐਸ ਭਾਰਦਵਾਜ ਨੇ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਇਹ ਹੁਕਮ ਦਿੱਤੇ ਹਨ। ਡਾ. ਹਮਦਰਦ ਵੱਲੋਂ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਚ ਉਨ੍ਹਾਂ ਨੇ ਜੰਗ-ਏ-ਅਜ਼ਾਦੀ ਮੈਮੋਰੀਅਲ ਮਾਮਲੇ ਦੀ ਚੱਲ ਰਹੀ ਜਾਂਚ ਨੂੰ ਰੋਕਣ ਅਤੇ ਉਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਰੱਖੀ ਗਈ ਸੀ। ਇਸ ਪਟੀਸ਼ਨ ’ਚ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਿਰ ਬਣਾਇਆ ਹੈ। 250 ਪੰਨਿਆਂ ਦੀ ਪਟੀਸ਼ਨ ’ਚ ਡਾ. ਹਮਦਰਦ ਨੇ ਪੰਜਾਬ ਸਰਕਾਰ ’ਤੇ ਕਈ ਗੰਭੀਰ ਆਰੋਪ ਲਗਾਏ ਹਨ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਏ ਜਾਣ ਦੀ ਗੱਲ ਵੀ ਆਖੀ ਹੈ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੰਗ-ਏ-ਅਜ਼ਾਦੀ ਮੈਮੋਰੀਅਲ ਮਾਮਲੇ ਦੀ ਚੱਲ ਰਹੀ ਜਾਂਚ ਲਈ ਸੰਮਨ ਜਾਰੀ ਕਰਕੇ ਡਾ. ਹਮਦਰਦ ਨੂੰ 29 ਮਈ ਨੂੰ ਪੁੱਛਗਿੱਛ ਲਈ ਸੱਦਿਆ ਸੀ। ਪ੍ਰੰਤੂ ਡਾ. ਹਮਦਰਦ 29 ਮਈ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਸਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …