-0.2 C
Toronto
Monday, February 23, 2026
spot_img
Homeਹਫ਼ਤਾਵਾਰੀ ਫੇਰੀਫਾਰਸੀ ਦੀ ਥਾਂ ਸੌਖੀ ਪੰਜਾਬੀ 'ਚ ਮਿਲੇਗਾ ਜ਼ਮੀਨੀ ਰਿਕਾਰਡ

ਫਾਰਸੀ ਦੀ ਥਾਂ ਸੌਖੀ ਪੰਜਾਬੀ ‘ਚ ਮਿਲੇਗਾ ਜ਼ਮੀਨੀ ਰਿਕਾਰਡ

ਭਗਵੰਤ ਮਾਨ ਵਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦੀ ਹਦਾਇਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲਾਂ ਵਿਚ ਹੁਣ ਜ਼ਮੀਨੀ ਰਿਕਾਰਡ ‘ਚ ਫਾਰਸੀ ਸ਼ਬਦਾਂ ਦੀ ਥਾਂ ਸਰਲ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਜ਼ਮੀਨ ਨਾਲ ਜੁੜੇ ਦਸਤਾਵੇਜ਼ਾਂ ਦੀ ਸਾਰੀ ਜਾਣਕਾਰੀ ਪੜ੍ਹਨ ਤੇ ਸਮਝਣ ‘ਚ ਆਸਾਨੀ ਹੋਵੇ। ਇਸ ਤੋਂ ਪਹਿਲਾਂ ਜ਼ਮੀਨੀ ਰਿਕਾਰਡ ਵਿੱਚ ਕੁਝ ਫਾਰਸੀ ਦੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨੂੰ ਸਮਝਣ ‘ਚ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ‘ਚ ਕਿਸੇ ਕਿਸਮ ਦੀ ਦਿੱਕਤ ਨਾ ਆਏ।
ਮੁੱਖ ਮੰਤਰੀ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕ ਇਕ ਕਲਿੱਕ ‘ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ। ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਢੰਗ ਨਾਲ ਸਾਂਭ-ਸੰਭਾਲ ਕੀਤੀ ਜਾਵੇ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ‘ਚ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਰਜਿਸਟਰੇਸ਼ਨ ਸਬੰਧੀ ਤੇ ਦਫਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਤੇ ਪ੍ਰੇਸ਼ਾਨੀ ਤੋਂ ਕਰਵਾ ਸਕਣ। ਉਨ੍ਹਾਂ ਸੂਬੇ ‘ਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਤਹਿਸੀਲ ਕੰਪਲੈਕਸਾਂ, ਸਬ-ਤਹਿਸੀਲ ਕੰਪਲੈਕਸਾਂ ਦੀ ਉਸਾਰੀ ਅਤੇ ਕਾਇਆ-ਕਲਪ ਲਈ ਸਿਵਲ ਕਾਰਜਾਂ ਅਤੇ ਫਰਨੀਚਰ ਦੇ ਕੰਮ ਅਤੇ ਸਬ-ਰਜਿਸਟਰਾਰ ਦਫਤਰਾਂ, ਪਟਵਾਰ ਵਰਕ ਸਟੇਸ਼ਨਾਂ ਅਤੇ ਫਰਦ ਕੇਂਦਰਾਂ ਦੇ ਆਧੁਨਿਕੀਕਰਨ ਦੇ ਕੰਮ ਨੂੰ ਸਮਾਂ-ਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਨੇ ਜ਼ੈਡ ਪਲੱਸ ਸੁਰੱਖਿਆ ਲੈਣ ਤੋਂ ਕੀਤੀ ਨਾਂਹ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਣ ਵਾਲੀ ਜੈਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਲੰਘੇ ਹਫਤੇ ਹੀ ਕੇਂਦਰ ਸਰਕਾਰ ਨੇ ਭਗਵੰਤ ਮਾਨ ਨੂੰ ਜੈਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਲਿਆ ਸੀ। ਸੀਐਮ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਆਪਣਾ ਪੱਖ ਭੇਜ ਦਿੱਤਾ ਹੈ। ਉਹਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਇਸੇ ਦੌਰਾਨ ਸੀਐਮ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਵਿਚ ਜੈਡ ਪਲੱਸ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ ਅਤੇ ਉਨ੍ਹਾਂ ਲਈ ਪੰਜਾਬ ਪੁਲਿਸ ਅਤੇ ਸੀਐਮ ਸੁਰੱਖਿਆ ਦੀ ਸਪੈਸ਼ਲ ਟੀਮ ਹੀ ਕਾਫੀ ਹੈ। ਸੁਰੱਖਿਆ ਟੀਮ ਨੇ ਤਰਕ ਦਿੱਤਾ ਹੈ ਕਿ ਪੰਜਾਬ ਅਤੇ ਦਿੱਲੀ ਵਿਚ ਦੋਦੋ ਸੁਰੱਖਿਆ ਚੱਕਰ (ਪੰਜਾਬ ਪੁਲਿਸ ਅਤੇ ਸੀਆਰਪੀਐਫ) ਹੋਣ ਦੀ ਵਜ੍ਹਾ ਕਰਕੇ ਮੁਸ਼ਕਲ ਹੋ ਸਕਦੀ ਹੈ। ਧਿਆਨ ਰਹੇ ਕਿ ਲੰਘੀ 25 ਮਈ ਨੂੰ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੈਡ ਪਲੱਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਵੀ.ਵੀ.ਆਈ.ਪੀ. ਸੁਰੱਖਿਆ ਨਾਲ ਸਬੰਧਤ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ ਅਧਾਰ ‘ਤੇ ਲਿਆ ਸੀ। ਇਸੇ ਦੌਰਾਨ ਸੀਐਮ ਮਾਨ ਦੀ ਸੁਰੱਖਿਆ ਏਜੰਸੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ।

 

RELATED ARTICLES
POPULAR POSTS