ਅਹਿਮਦਾਬਾਦ/ਬਿਊਰੋ ਨਿਊਜ਼ : ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐਲ. ਦੇ ਫਾਈਨਲ ‘ਚ ਚੇਨਈ ਸੁਪਰ ਕਿੰਗਜ਼ ਗੁਜਰਾਤ ਨੂੰ 5 ਵਿਕਟਾਂ ਨਾਲ ਹਰਾ ਕੇ 5ਵੀਂ ਵਾਰ ਆਈ.ਪੀ.ਐਲ. ਦਾ ਚੈਂਪੀਅਨ ਬਣ ਗਿਆ। ਗੁਜਰਾਤ ਨੇ ਪਹਿਲਾਂ ਖੇਡਦਿਆਂ 20 ਓਵਰਾਂ ‘ਚ 4 ਵਿਕਟਾਂ ‘ਤੇ 214 ਦੌੜਾਂ ਬਣਾਈਆਂ ਸਨ, ਪਰ ਮੀਂਹ ਕਾਰਨ ਡੀ.ਐਲ.ਐਸ. ਵਿਧੀ ਰਾਹੀਂ ਇਹ ਅੰਕੜਾ 171 (15 ਓਵਰ) ਦੌੜਾਂ ਦਾ ਕਰ ਦਿੱਤਾ ਗਿਆ। ਇਸ ਟੀਚੇ ਦਾ ਪਿੱਛਾ ਕਰਦਿਆਂ ਚੇਨਈ ਨੇ ਨਿਰਧਾਰਿਤ ਕੀਤੇ 15 ਓਵਰਾਂ ‘ਚ 5 ਵਿਕਟਾਂ ‘ਤੇ 171 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਚੇਨਈ ਨੂੰ ਆਖਰੀ ਦੋ ਗੇਂਦਾਂ ‘ਚ 10 ਦੌੜਾਂ ਦੀ ਲੋੜ ਸੀ। ਰਵਿੰਦਰ ਜਡੇਜਾ ਨੇ ਪਹਿਲੀ ਗੇਂਦ ‘ਤੇ ਛੱਕਾ ਤੇ ਦੂਸਰੀ ਗੇਂਦ ‘ਤੇ ਜੇਤੂ ਚੌਕਾ ਲਗਾ ਕੇ ਚੇਨਈ ਨੂੰ ਚੈਂਪੀਅਨ ਬਣਾ ਦਿੱਤਾ। ਪਹਿਲਾਂ ਖੇਡਦਿਆਂ ਗੁਜਰਾਤ ਟਾਇਟਨਜ਼ ਦੀ ਸ਼ੁਰੂਆਤ ਸ਼ਾਨਦਾਰ ਰਹੀ ਸੀ।
Check Also
ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ
ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …