ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਨੂੰ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ (ਦੇਸ਼ ‘ਚੋਂ ਕੱਢਣ) ਨਾ ਕਰਨ ਦੀ ਮੰਗ ਕੀਤੀ ਹੈ। ਇਹ ਉਹ ਵਿਦਿਆਰਥੀ ਹਨ, ਜਿਨ੍ਹਾਂ ਨੂੰ ਏਜੰਟ ਨੇ ਗੁੰਮਰਾਹ ਕਰਕੇ ਕੈਨੇਡਾ ਭੇਜਿਆ। ਦੇਸ਼ ਸਰਹੱਦੀ ਸੁਰੱਖਿਆ ਏਜੰਸੀ ਮੁਤਾਬਕ ਫਰਜ਼ੀ ਕਾਲਜ ਦਾਖ਼ਲਾ ਪੱਤਰਾਂ ਕਾਰਨ ਇਨ੍ਹਾਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ।
ਧੋਖੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਵਿੱਚ ਏਜੰਟ ਨੇ ਧੋਖਾ ਦਿੱਤਾ ਸੀ ਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ। ਐੱਨਡੀਪੀ ਨੇ ਬਿਆਨ ਵਿੱਚ ਕਿਹਾ ਕਿ ਧੋਖੇਬਾਜ਼ ਏਜੰਟ ਦੀ ਸਜ਼ਾ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲਣੀ ਚਾਹੀਦੀ। ਅਜਿਹੇ 700 ਦੇ ਕਰੀਬ ਵਿਦਿਆਰਥੀ ਹਨ, ਜਿਹੜੇ ਏਜੰਟ ਦੇ ਧੋਖੇ ਦਾ ਸ਼ਿਕਾਰ ਕੈਨੇਡਾ ‘ਚ ਹਨ ਤੇ ਉਨ੍ਹ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ ਹੈ।