ਰਾਜਸਥਾਨ ‘ਚ ਇਕੱਠਿਆਂ ਚੋਣਾਂ ਲੜਨ ਲਈ ਹੋਏ ਸਹਿਮਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਸਥਾਨ ਦੀ ਸਿਆਸਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚਕਾਰ ਸੁਲ੍ਹਾ ਹੋ ਗਈ ਹੈ।
ਕਾਂਗਰਸ ਹਾਈਕਮਾਂਨ ਨਾਲ ਲਗਪਗ 4 ਘੰਟੇ ਚੱਲੀ ਲੰਬੀ ਚਰਚਾ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਵੇਣੂਗੋਪਾਲ ਨੇ ਕਿਹਾ ਕਿ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਦੋਵਾਂ ਨੇ ਇਕਜੁੱਟ ਹੋ ਕੇ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਦੋਵਾਂ ਨੇ ਸਰਬਸੰਮਤੀ ਨਾਲ ਇਸ ਮਤੇ ‘ਤੇ ਸਹਿਮਤੀ ਪ੍ਰਗਟ ਕੀਤੀ ਹੈ। ਨਿਸਚਿਤ ਰੂਪ ‘ਚ ਅਸੀਂ ਰਾਜਸਥਾਨ ‘ਚ ਚੋਣਾਂ ਜਿੱਤ ਜਾਵਾਂਗੇ। ਇਹ ਭਾਜਪਾ ਖ਼ਿਲਾਫ਼ ਇਕ ਸਾਂਝੀ ਲੜਾਈ ਹੋਵੇਗੀ। ਇਸ ਤੋਂ ਪਹਿਲਾਂ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਨੇ ਪਾਰਟੀ ਪ੍ਰਧਾਨ ਮਲਿਕਅਰੁਜਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਗਹਿਲੋਤ ਨੇ ਖੜਗੇ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਕੁਝ ਮਿੰਟਾਂ ਬਾਅਦ ਰਾਹੁਲ ਗਾਂਧੀ ਵੀ ਬੈਠਕ ‘ਚ ਸ਼ਾਮਿਲ ਹੋਏ। ਦੋਵੇਂ ਨੇਤਾਵਾਂ ਨੇ ਗਹਿਲੋਤ ਦੇ ਨਾਲ ਲਗਪਗ ਅੱਧਾ ਘੰਟੇ ਤੱਕ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਪਾਰਟੀ ਦੇ ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੱਦਿਆ ਗਿਆ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …