Breaking News
Home / ਭਾਰਤ / ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਨਾਲ ਕਰੰਸੀ ਦੀ ਸਥਿਰਤਾ ਸ਼ੱਕੀ ਬਣੀ : ਚਿਦੰਬਰਮ

ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਨਾਲ ਕਰੰਸੀ ਦੀ ਸਥਿਰਤਾ ਸ਼ੱਕੀ ਬਣੀ : ਚਿਦੰਬਰਮ

ਮਨੀਪੁਰ ਤੇ ਪਹਿਲਵਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਦੀ ਖਾਮੋਸ਼ੀ ‘ਤੇ ਉਠਾਏ ਸਵਾਲ
ਮੁੰਬਈ : ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਹੈ ਕਿ 2 ਹਜ਼ਾਰ ਦੇ ਨੋਟ ਜਾਰੀ ਕਰਨ ਅਤੇ ਹੁਣ ਵਾਪਸ ਲੈਣ ਨਾਲ ਭਾਰਤੀ ਕਰੰਸੀ ਦੀ ਸਥਿਰਤਾ ‘ਤੇ ਸ਼ੱਕ ਪੈਦਾ ਹੋਇਆ ਹੈ। ਮੁੰਬਈ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਹਿਮ ਆਰਥਿਕ ਸੰਕੇਤ ਨਿਘਾਰ ਵੱਲ ਇਸ਼ਾਰਾ ਕਰ ਰਹੇ ਹਨ ਅਤੇ ਇਸ ਦਾ ਭਰੋਸਾ ਘੱਟ ਹੈ ਕਿ ਅਰਥਚਾਰਾ ਉੱਚ ਵਿਕਾਸ ਦੇ ਰਾਹ ‘ਤੇ ਪੈ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਮਨੀਪੁਰ ਦੇ ਹਾਲਾਤ ਖ਼ਤਰਨਾਕ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖਾਮੋਸ਼ੀ ਨਾਲ ਸਵਾਲ ਖੜ੍ਹੇ ਹੁੰਦੇ ਹਨ। ਕਾਂਗਰਸ ਆਗੂ ਨੇ ਕਿਹਾ,”ਉਨ੍ਹਾਂ (ਪ੍ਰਧਾਨ ਮੰਤਰੀ) ਕਰਨਾਟਕ ‘ਚ ਪ੍ਰਚਾਰ ਕੀਤਾ। ਉਹ ਜਪਾਨ ਅਤੇ ਹੋਰ ਮੁਲਕਾਂ ਦੇ ਦੌਰੇ ‘ਤੇ ਗਏ। ਪਰ ਉਹ ਮਨੀਪੁਰ ਨਹੀਂ ਗਏ। ਕੀ ਪ੍ਰਧਾਨ ਮੰਤਰੀ ਨੂੰ ਸੂਬੇ ਦਾ ਦੌਰਾ ਨਹੀਂ ਕਰਨਾ ਚਾਹੀਦਾ ਹੈ। ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਅੱਜ ਤੱਕ ਉਨ੍ਹਾਂ ਮਨੀਪੁਰ ਦੇ ਹਾਲਾਤ ਬਾਰੇ ਇਕ ਵੀ ਬਿਆਨ ਨਹੀਂ ਦਿੱਤਾ ਹੈ।” ਮਨੀਪੁਰ ‘ਚ ਜਾਤੀਗਤ ਸੰਘਰਸ਼ ‘ਚ 75 ਤੋਂ ਜ਼ਿਆਦਾ ਵਿਅਕਤੀ ਮਾਰੇ ਜਾ ਚੁੱਕੇ ਹਨ। ਦਿੱਲੀ ‘ਚ ਐਤਵਾਰ ਨੂੰ ਪਹਿਲਵਾਨਾਂ ਅਤੇ ਪੁਲਿਸ ਵਿਚਕਾਰ ਝੜਪ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਚਿਦੰਬਰਮ ਨੇ ਕਿਹਾ ਕਿ ਸਰਕਾਰ ਦੀ ਇਸ ਮੁੱਦੇ ‘ਤੇ ਖਾਮੋਸ਼ੀ ਵੀ ਹੈਰਾਨ ਕਰਨ ਵਾਲੀ ਹੈ। ‘ਪਿਛਲੇ ਇਕ ਮਹੀਨੇ ਤੋਂ ਪਹਿਲਵਾਨ ਸੰਘਰਸ਼ ਕਰ ਰਹੇ ਹਨ ਅਤੇ ਕੋਈ ਵੀ ਮੰਤਰੀ ਉਨ੍ਹਾਂ ਕੋਲ ਨਹੀਂ ਗਿਆ।

Check Also

ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਤੇ ਪਤੰਜਲੀ ਖਿਲਾਫ਼ ਮਾਣਹਾਨੀ ਦੇ ਨੋਟਿਸ ’ਤੇ ਫੈਸਲਾ ਰੱਖਿਆ ਰਾਖਵਾਂ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਕੋਰਟ ਨੇ ਹਲਫਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ …