ਮੁਹਾਲੀ ਜ਼ਿਲ੍ਹੇ ਦੇ ਕਸਬਾ ਬਨੂੜ ਦੀ ਵਸਨੀਕ ਸੀ ਕੋਮਲਪ੍ਰੀਤ ਕੌਰ
ਬਰੈਂਪਟਨ, ਬਨੂੜ/ਬਿਊਰੋ ਨਿਊਜ਼ : ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਵਿਦਿਆਥਣ ਦੀ ਮੌਤ ਹੋ ਗਈ ਹੈ। ਮੁਹਾਲੀ ਜ਼ਿਲ੍ਹੇ ਦੇ ਕਸਬਾ ਬਨੂੜ ਦੀ ਵਸਨੀਕ ਕੋਮਲਪ੍ਰੀਤ ਕੌਰ (23) ਦੀ ਬਰੈਂਪਟਨ ਸ਼ਹਿਰ ‘ਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੋਮਲਪ੍ਰੀਤ ਡੇਢ ਮਹੀਨੇ ਪਹਿਲਾਂ 14 ਅਪਰੈਲ ਨੂੰ ਆਪਣੇ ਭਰਾ ਦੀਦਾਰ ਸਿੰਘ ਨਾਲ ਪੜ੍ਹਾਈ ਕਰਨ ਲਈ ਕੈਨੇਡਾ ਪਹੁੰਚੀ ਸੀ। ਇਸ ਘਟਨਾ ਨਾਲ ਸਮੁੱਚੇ ਬਨੂੜ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਕੋਮਲਪ੍ਰੀਤ ਦੀ ਵਿਧਵਾ ਮਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਕੋਮਲਪ੍ਰੀਤ ਕੌਰ ਦੇ ਪਿਤਾ ਜੋਧਾ ਸਿੰਘ ਦੀ ਵੀ ਬੀਤੀ 15 ਫਰਵਰੀ ਨੂੰ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਕੋਮਲਪ੍ਰੀਤ ਆਪਣੀ ਸਹੇਲੀ ਨਾਲ ਕਾਰ ਵਿੱਚ ਕੰਮ ਤੋਂ ਵਾਪਸ ਆ ਰਹੀ ਸੀ ਤਾਂ ਰਸਤੇ ‘ਚ ਚਾਰ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰੇ ਗੱਡੀਆਂ ਬੁਰੀ ਤਰ੍ਹਾਂ ਚਕਨਾਚੂਰ ਹੋ ਗਈਆਂ। ਹਾਦਸੇ ਦੌਰਾਨ ਗੱਡੀ ਦੀ ਖਿੜਕੀ ਖੁੱਲ੍ਹਣ ਕਾਰਨ ਕੋਮਲਪ੍ਰੀਤ ਸੜਕ ‘ਤੇ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …