Breaking News
Home / ਪੰਜਾਬ / ਮਨੋਹਰ ਲਾਲ ਖੱਟਰ ਨੇ ਪੰਜਾਬ ਯੂਨੀਵਰਸਿਟੀ ‘ਚ ਮੰਗਿਆ ਹਿੱਸਾ

ਮਨੋਹਰ ਲਾਲ ਖੱਟਰ ਨੇ ਪੰਜਾਬ ਯੂਨੀਵਰਸਿਟੀ ‘ਚ ਮੰਗਿਆ ਹਿੱਸਾ

ਮੁੱਖ ਮੰਤਰੀ ਭਗਵੰਤ ਮਾਨ ਨੇ ਫੈਸਲਾ ਲੈਣ ਲਈ ਮੰਗਿਆ ਸਮਾਂ
ਚੰਡੀਗੜ੍ਹ/ਬਿਊਰ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਅਹਿਮ ਮੀਟਿੰਗ ਕੀਤੀ।
ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਮਸਲੇ ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਗਵਰਨਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗ ਕੀਤੀ ਕਿ, ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੇ ਕਾਲਜਾਂ ਨੂੰ ਵੀ ਮਾਨਤਾ ਦਿੱਤੀ ਜਾਵੇ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਕੇਂਦਰੀ ਯੂਨੀਵਰਸਿਟੀ ਹੈ, ਜਿਸ ਵਿੱਚ ਹਰਿਆਣਾ ਦੇ ਕਾਲਜ ਦੀ ਵੀ ਮਾਨਤਾ ਹੋਣੀ ਚਾਹੀਦੀ ਹੈ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਦੇ ਉਜਵਲ ਭਵਿੱਖ ਅਤੇ ਦੋਵੇਂ ਰਾਜਾਂ ਦਰਮਿਆਨ ਵਿੱਦਿਅਕ ਮਾਹੌਲ ਸਿਰਜਣ ਦੇ ਮਾਮਲੇ ‘ਤੇ ਅੰਤਿਮ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਨੌਜਵਾਨਾਂ ਦੇ ਵਧੀਆ ਭਵਿੱਖ ਲਈ ਪੰਜਾਬ ਦੇ ਕਾਲਜ ਹਰਿਆਣਾ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਇਸ ਮਸਲੇ ‘ਤੇ ਅਗਲੀ ਮੀਟਿੰਗ ਹੁਣ 5 ਜੂਨ ਨੂੰ ਦੁਬਾਰਾ ਹੋਵੇਗੀ।

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …