8.1 C
Toronto
Friday, November 21, 2025
spot_img
Homeਪੰਜਾਬਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਹੋਈਆਂ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਹੋਈਆਂ ਸ਼ੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਕਮਿਸ਼ਨ ਦੇ ਮੁੱਖ ਸਕੱਤਰ ਜਸਟਿਸ ਐਸ ਐਸ ਸਰਾਓ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਐਸਜੀਪੀਸੀ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਰ ਪੰਜ ਸਾਲ ਬਾਅਦ ਕਰਵਾਈ ਜਾਂਦੀ ਹੈ ਪ੍ਰੰਤੂ ਲੰਘੇ 7 ਸਾਲਾਂ ਦੌਰਾਨ ਇਹ ਚੋਣ ਨਹੀਂ ਕਰਵਾਈ ਗਈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਵੰਬਰ ਮਹੀਨੇ ‘ਚ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦੀ ਸਿਫਾਰਸ਼ ਕੇਂਦਰ ਸਰਕਾਰ ਨੂੰ ਕੀਤੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਕੁੱਲ ਮੈਂਬਰਾਂ ਦੀ ਗਿਣਤੀ 191 ਹੁੰਦੀ ਹੈ ਜਿਨ੍ਹਾਂ ਵਿਚੋਂ 170 ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ ਜਦਕਿ 15 ਮਨੋਨੀਤ ਮੈਂਬਰ, ਪੰਜੋਂ ਤਖਤ ਸਾਹਿਬਾਨਾਂ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡਗ੍ਰੰਥੀ ਵਜੋਂ 1 ਮੈਂਬਰ ਨਾਮਜ਼ਦ ਹੁੰਦਾ ਹੈ। ਗੁਰਦੁਆਰਾ ਕਮਿਸ਼ਨ ਵੱਲੋਂ ਭੇਜੇ ਗਏ ਪੱਤਰ ਅਨੁਸਾਰ ਨਵੇਂ ਵੋਟਰਾਂ ਦਾ ਨਾਂ ਵੀ ਵੋਟਰ ਸੂਚੀ ਵਿਚ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ 21 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਸਿੱਖ ਵਿਅਕਤੀ ਵੋਟਰ ਸੂਚੀ ‘ਚ ਆਪਣਾ ਨਾਮ ਦਰਜ ਕਰਵਾ ਸਕਦਾ ਹੈ। ਪ੍ਰੰਤੂ ਇਸ ਦੇ ਲਈ ਕੁੱਝ ਸ਼ਰਤਾਂ ਵੀ ਹਨ ਜਿਨ੍ਹਾਂ ਵਿਚ ਉਹ ਵਿਅਕਤੀ ਦਾੜ੍ਹੀ ਅਤੇ ਕੇਸ ਨਾ ਕੱਟਦਾ ਹੋਵੇ, ਸ਼ਰਾਬ ਅਤੇ ਤੰਬਾਕੂ ਦਾ ਸੇਵਨ ਨਾ ਕਰਦਾ ਹੋਵੇ।

RELATED ARTICLES
POPULAR POSTS