4.7 C
Toronto
Friday, October 31, 2025
spot_img
Homeਪੰਜਾਬਅਕਾਸ਼ਵਾਣੀ : ਦਿੱਲੀ ਤੇ ਚੰਡੀਗੜ੍ਹ ਕੇਂਦਰਾਂ ਤੋਂ ਪੰਜਾਬੀ ਬੁਲੇਟਿਨ ਤਬਦੀਲ ਕਰਨ ਦਾ...

ਅਕਾਸ਼ਵਾਣੀ : ਦਿੱਲੀ ਤੇ ਚੰਡੀਗੜ੍ਹ ਕੇਂਦਰਾਂ ਤੋਂ ਪੰਜਾਬੀ ਬੁਲੇਟਿਨ ਤਬਦੀਲ ਕਰਨ ਦਾ ਮਾਮਲਾ ਭਖਿਆ

ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਜਲੰਧਰ ਤਬਦੀਲ ਕਰਨ ਦਾ ਮੁੱਦਾ ਭਖ ਗਿਆ ਹੈ। ਕੇਂਦਰ ਸਰਕਾਰ ਦੇ ਇਸ ਵਤੀਰੇ ਦੀ ਚੁਫੇਰਿਓਂ ਨਿਖੇਧੀ ਹੋ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਨੂੰ ਆਪਣੇ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਅਤੇ ਪੰਜਾਬੀ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ) ਮੰਚ ਦੇ ਪ੍ਰਧਾਨ ਅਮੋਲਕ ਸਿੰਘ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਇਸ ਫ਼ੈਸਲੇ ਵਿਰੁੱਧ ਪੰਜਾਬੀਆਂ ਨੂੰ ਆਵਾਜ਼ ਚੁੱਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿਰੁੱਧ ਆਵਾਜ਼ ਬੁਲੰਦ ਕਰਨਾ ਜਿੱਥੇ ਸਾਹਿਤਕਾਰਾਂ, ਲੇਖਕਾਂ, ਬੁੱਧੀਜੀਵੀਆਂ, ਰੰਗ ਕਰਮੀਆਂ ਅਤੇ ਕਵੀਆਂ ਦਾ ਫਰਜ਼ ਹੈ, ਉਥੇ ਹੀ ਮਜ਼ਦੂਰਾਂ, ਕਿਸਾਨਾਂ, ਵਿਦਿਆਰਥੀਆਂ, ਨੌਜਵਾਨਾਂ ਤੇ ਤਰਕਸ਼ੀਲਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।

RELATED ARTICLES
POPULAR POSTS