ਰੂਪਨਗਰ : ਜ਼ਮੀਨ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਦੇ ਕੇਸ ਵਿਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਰੂਪਨਗਰ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਮਾਣਯੋਗ ਅਦਾਲਤ ਨੇ ਬਹਿਸ ਲਈ ਹੁਣ 7 ਜੁਲਾਈ ਦੀ ਤਰੀਕ ਨਿਸ਼ਚਿਤ ਕੀਤੀ ਹੈ। ਜ਼ਿਕਰਯੋਗ ਹੈ ਕਿ ਰੋਪੜ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਇਸ ਝਗੜੇ ਦੇ ਮਾਮਲੇ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਪਰ ਅਦਾਲਤ ਵਲੋਂ ਮੌਕੇ ‘ਤੇ ਹੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਬੇਟੇ ਦੀਆਂ ਜ਼ਮਾਨਤਾਂ ਕਰ ਦਿੱਤੀਆਂ ਗਈਆਂ ਸਨ। ਹੁਣ ਡਾ. ਬਲਬੀਰ ਸਿੰਘ ਦੀ ਅਪੀਲ ਸੁਣਵਾਈ ਅਧੀਨ ਹੈ। ਜ਼ਿਕਰਯੋਗ ਹੈ ਸੋਮਵਾਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਤੇ ਬੇਟਾ ਰੂਪਨਗਰ ਦੀ ਅਦਾਲਤ ‘ਚ ਪੇਸ਼ ਹੋਏ। ਪਰ ਵਕੀਲਾਂ ਦੀ ਹੜਤਾਲ ਤੇ ਮਾਨਯੋਗ ਐਡੀਸ਼ਨਲ ਸੈਸ਼ਨ ਜੱਜ ਛੁੱਟੀ ‘ਤੇ ਹੋਣ ਕਾਰਨ ਬਹਿਸ ਲਈ ਹੁਣ ਅਗਲੀ ਤਰੀਕ 7 ਜੁਲਾਈ ਨਿਰਧਾਰਤ ਕੀਤੀ ਗਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …