Breaking News
Home / ਪੰਜਾਬ / ਏਆਈਜੀ ਅਸ਼ੀਸ਼ ਕਪੂਰ ਨਵੇਂ ਕੇਸ ਵਿੱਚ ਗ੍ਰਿਫਤਾਰ

ਏਆਈਜੀ ਅਸ਼ੀਸ਼ ਕਪੂਰ ਨਵੇਂ ਕੇਸ ਵਿੱਚ ਗ੍ਰਿਫਤਾਰ

ਪਹਿਲਾਂ ਜਬਰ-ਜਨਾਹ ਦੇ ਮਾਮਲੇ ਵਿਚ ਮਿਲੀ ਸੀ ਜ਼ਮਾਨਤ
ਮੁਹਾਲੀ/ਬਿਊਰੋ ਨਿਊਜ਼ : ਇਕ ਮਹਿਲਾ ਵੱਲੋਂ ਲਾਏ ਜ਼ਬਰ-ਜਨਾਹ ਤੇ ਹੋਰ ਆਰੋਪਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਬਹੁ-ਚਰਚਿਤ ਏਆਈਜੀ ਅਸ਼ੀਸ਼ ਕਪੂਰ ਨੂੰ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਉੱਡਣ ਦਸਤਾ-1, ਮੁਹਾਲੀ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰ ਦੀ ਪਤਨੀ ਕਮਲ ਕਪੂਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਸ਼ੀਸ਼ ਕਪੂਰ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਸੀ। ਉਹ ਕਾਫੀ ਸਮੇਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸੀ। ਵਿਜੀਲੈਂਸ ਨੇ ਨਵੇਂ ਕੇਸ ਵਿੱਚ ਗ੍ਰਿਫ਼ਤਾਰੀ ਪਾ ਲਈ ਹੈ। ਹਾਲਾਂਕਿ ਵਿਜੀਲੈਂਸ ਇਹ ਦਾਅਵਾ ਕਰ ਰਹੀ ਹੈ ਕਿ ਕਪੂਰ ਨੂੰ ਜੇਲ੍ਹ ‘ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ, ਸੂਤਰ ਦੱਸਦੇ ਹਨ ਕਿ ਜ਼ਮਾਨਤ ਮਿਲਣ ਤੋਂ ਬਾਅਦ ਲੰਘੀ ਰਾਤ ਉਹ ਘਰ ਆ ਗਏ ਸਨ ਅਤੇ ਅੱਜ ਸਵੇਰੇ ਹੀ ਵਿਜੀਲੈਂਸ ਨੇ ਕਪੂਰ ਨੂੰ ਦੁਬਾਰਾ ਦਬੋਚ ਲਿਆ। ਕਪੂਰ ‘ਤੇ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਆਮਦਨ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦਾ ਆਰੋਪ ਹੈ। ਵਿਜੀਲੈਂਸ ਅਨੁਸਾਰ ਅਸ਼ੀਸ਼ ਕਪੂਰ ਵੱਲੋਂ ਪਰਿਵਾਰ ਸਣੇ ਵਿਦੇਸ਼ੀ ਦੌਰਿਆਂ ਅਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਿਤਾਉਣ ਉੱਪਰ ਲੱਖਾਂ ਰੁਪਏ ਖ਼ਰਚ ਕੀਤੇ ਗਏ। ਇਸ ਤੋਂ ਇਲਾਵਾ ਚੈੱਕ ਪੀਰੀਅਡ ਦੌਰਾਨ ਅਸ਼ੀਸ਼ ਕਪੂਰ, ਅਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ਼) ਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਂ ‘ਤੇ ਵੱਖ-ਵੱਖ ਬੈਂਕਾਂ ਵਿੱਚ ਕਰੀਬ 10 ਬੈਂਕ ਖਾਤੇ ਖੁੱਲ੍ਹੇ ਹੋਏ ਹਨ ਜਿਨ੍ਹਾਂ ਵਿੱਚ ਕਰੀਬ 65 ਲੱਖ ਰੁਪਏ ਜਮ੍ਹਾਂ ਹੋਏ ਪਾਏ ਹਨ। ਉਨ੍ਹਾਂ ਕੋਲ ਆਮਦਨੀ ਦੇ ਜਾਣੂ ਸਰੋਤਾਂ ਤੋਂ ਕੁੱਲ ਆਮਦਨ 2,44,64,871 ਰੁਪਏ ਹੋਣੀ ਪਾਈ ਗਈ ਜਦਕਿ ਇਸੇ ਅਰਸੇ ਦੌਰਾਨ ਉਨ੍ਹਾਂ ਵੱਲੋਂ 5,60,91,650 ਰੁਪਏ ਖਰਚਾ ਕੀਤਾ ਗਿਆ ਹੈ। ਇੰਜ ਹੀ ਉਨ੍ਹਾਂ ਵੱਲੋਂ 3,16,26,779 ਰੁਪਏ ਵੱਧ ਖ਼ਰਚਾ ਕੀਤਾ ਗਿਆ ਜੋ ਉਨ੍ਹਾਂ ਦੀ ਕੁੱਲ ਆਮਦਨ ਤੋਂ 129.3 ਫ਼ੀਸਦੀ ਵੱਧ ਹੈ।

Check Also

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ …