ਜਿਨਸ਼ੀ ਸ਼ੋਸ਼ਣ ਦੇ ਮਾਮਲੇ ਵਿਚ ਘਿਰ ਗਏ ਹਨ ਬਿ੍ਰਜ ਭੂਸ਼ਣ ਸ਼ਰਣ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਨੇ ਅਯੁੱਧਿਆ ਵਿਚ 5 ਜੂਨ ਨੂੰ ਹੋਣ ਵਾਲੀ ਮਹਾਰੈਲੀ ਰੱਦ ਕਰ ਦਿੱਤੀ ਹੈ। ਬਿ੍ਰਜ ਭੂਸ਼ਣ ਨੇ ਮਹਿਲਾ ਪਹਿਲਵਾਨਾਂ ਦੇ ਆਰੋਪ ਸਾਹਮਣੇ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਹੈ। ਬਿ੍ਰਜ ਭੂਸ਼ਣ ਦੇ ਖਿਲਾਫ ਜਿਨਸ਼ੀ ਸ਼ੋਸ਼ਣ ਦੇ ਮਾਮਲੇ ਨੂੰ ਲੈ ਕੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪਹਿਲੀ ਐਫ.ਆਈ.ਆਰ. ਬਾਲਗ ਮਹਿਲਾ ਪਹਿਲਵਾਨਾਂ ਦੇ ਆਰੋਪਾਂ ਨਾਲ ਜੁੜੀ ਹੈ ਅਤੇ ਦੂਜੀ ਨਾਬਾਲਗ ਮਹਿਲਾ ਪਹਿਲਵਾਨ ਦੇ ਆਰੋਪਾਂ ’ਤੇ ਅਧਾਰਿਤ ਹੈ। ਇਸੇ ਦੌਰਾਨ ਪੁਲਿਸ ਨੇ ਦੱਸਿਆ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ ਭੂਸ਼ਣ ਸ਼ਰਣ ਸਿੰਘ ਨੂੰ 5 ਜੂਨ ਨੂੰ ਅਯੁੱਧਿਆ ਵਿੱਚ ਸੰਤਾਂ ਦੀ ਸਭਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਬਿ੍ਰਜ ਭੂਸ਼ਣ ਨੇ ਕਿਹਾ ਕਿ ਪਹਿਲਵਾਨਾਂ ਵੱਲੋਂ ਉਨ੍ਹਾਂ ’ਤੇ ਲਾਏ ਆਰੋਪਾਂ ਦੀ ਜਾਂਚ ਦੇ ਮੱਦੇਨਜ਼ਰ ਅਯੁੱਧਿਆ ਦਾ ਪ੍ਰੋਗਰਾਮ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਾਲਗ ਮਹਿਲਾ ਪਹਿਲਵਾਨਾਂ ਦਾ ਆਰੋਪ ਹੈ ਕਿ ਬਿ੍ਰਜ ਭੂਸ਼ਣ ਨੇ ਕਥਿਤ ਰੂਪ ’ਚ ਉਨ੍ਹਾਂ ਨਾਲ ਕਈ ਵਾਰ ਛੇੜਛਾੜ ਕੀਤੀ। ਨਾਬਾਲਗ ਪਹਿਲਵਾਨ ਨੇ ਵੀ ਬਿ੍ਰਜ ਭੂਸ਼ਣ ’ਤੇ ਗੰਭੀਰ ਆਰੋਪ ਲਗਾਏ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …