ਪੰਜਾਬ ਵਿਚ 38 ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਚਰਚਾ ਚੱਲ ਰਹੀ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਨਾਲ ਸਬੰਧਤ ਕਈ ਵਿਵਾਦਿਤ ਮਾਮਲਿਆਂ ਅਤੇ ਹੋਰ ਕਈ ਵਿਸ਼ਿਆਂ ’ਤੇ ਚਰਚਾ ਕੀਤੀ ਹੈ। ਨਾਲ ਹੀ ਅਗਲੀ ਰਣਨੀਤੀ ਬਾਰੇ ਵੀ ਵਿਚਾਰ ਕੀਤਾ ਗਿਆ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂੁਚੱਕ ਦੇ ਮਾਮਲੇ ਅਤੇ ਪੰਜਾਬ ਯੂਨੀਵਰਸਿਟੀ ਸਬੰਧੀ ਚਰਚਾ ਕੀਤੀ ਹੈ। ਹਾਲਾਂਕਿ ਭਗਵੰਤ ਮਾਨ ਅਤੇ ਕੇਜਰੀਵਾਲ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਕੇ ਭਾਜਪਾ ਦੇ ਆਰਡੀਨੈਂਸ ਦਾ ਵਿਰੋਧ ਕਰਕੇ ਰਾਜ ਸਭਾ ਵਿਚ ਬਿੱਲ ਲਿਆਉਣ ਲਈ ਸਮਰਥਨ ਮੰਗ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਅੱਜ 4 ਆਈਏਐਸ ਅਤੇ 34 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਆਈਏਐਸ ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ, ਉਨ੍ਹਾਂ ਵਿਚ ਪਰਮਬੀਰ ਸਿੰਘ, ਪੱਲਵੀ, ਗੌਤਮ ਜੈਨ ਅਤੇ ਟੀ ਬੈਂਥ ਸ਼ਾਮਲ ਹਨ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਬਦਲੀਆਂ ਸਬੰਧੀ ਨਿਰਦੇਸ਼ ਨੂੰ ਮਨਜੂਰੀ ਦਿੰਦੇ ਹੋਏ ਆਰਡਰ ਪੰਜਾਬ ਦੇ ਚੀਫ ਸੈਕਟਰੀ ਵੀ.ਕੇ. ਜੰਜੂਆ ਨੂੰ ਭੇਜ ਦਿੱਤੇ ਹਨ।