-16 C
Toronto
Friday, January 30, 2026
spot_img
Homeਭਾਰਤਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ

ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ

ਟਾਈਟਲਰ ਖਿਲਾਫ ਐਮ.ਪੀ.-ਐਮ.ਐਲ.ਏ. ਕੋਰਟ ’ਚ ਚੱਲੇਗਾ ਮੁਕੱਦਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ ਦਿੱਤਾ ਹੈ। ਟਾਈਟਲਰ ਖਿਲਾਫ ਹੁਣ ਐਮ.ਪੀ.-ਐਮ.ਐਲ.ਏ. ਕੋਰਟ ਵਿਚ ਮੁਕੱਦਮਾ ਚੱਲੇਗਾ। ਦਿੱਲੀ ਦੀ ਰਾਊਜ਼ ਅਦਾਲਤ ਨੇ ਟਾਈਟਲਰ ਖਿਲਾਫ ਸੀ.ਬੀ.ਆਈ. ਦੀ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜੂਰੀ ਦੇ ਦਿੱਤੀ ਹੈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ ਆਉਂਦੀ 8 ਜੂਨ ਨੂੰ ਕਰੇਗੀ। ਜਗਦੀਸ਼ ਟਾਈਟਲਰ ’ਤੇ ਭੀੜ ਨੂੰ ਉਕਸਾਉਣ ਦਾ ਆਰੋਪ ਹੈ। ਸੀਬੀਆਈ ਨੇ ਪੁਲ ਬੰਗਸ਼ ਇਲਾਕੇ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਹਾਲ ਹੀ ਵਿਚ ਟਾਈਟਲਰ ਦੀ ਆਵਾਜ਼ ਦਾ ਨਮੂੁਨਾ ਵੀ ਲਿਆ ਸੀ। ਕਤਲੇਆਮ ਦੀ ਜਾਂਚ ਕਰਨ ਵਾਲੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿਚ ਟਾਈਟਲਰ ਦਾ ਨਾਮ ਸ਼ਾਮਲ ਸੀ। ਇਹ ਮਾਮਲਾ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿਚ ਤਿੰਨ ਵਿਅਕਤੀਆਂ ਦੇ ਕਤਲ ਨਾਲ ਜੁੜਿਆ ਹੋਇਆ ਹੈ। ਸੀਬੀਆਈ ਨੇ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਦਾਖਲ ਆਪਣੇ ਦੋਸ਼ ਪੱਤਰ ਵਿਚ ਕਿਹਾ ਹੈ ਕਿ ਟਾਈਟਲਰ ਨੇ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਇਕੱਠੀ ਹੋਈ ਭੀੜ ਨੂੰ ਭੜਕਾਇਆ। ਜਿਸ ਕਰਕੇ ਹੀ ਤਿੰਨ ਸਿੱਖ ਵਿਅਕਤੀਆਂ ਦਾ ਕਤਲ ਹੋ ਗਿਆ ਸੀ।

RELATED ARTICLES
POPULAR POSTS