-16 C
Toronto
Friday, January 30, 2026
spot_img
Homeਪੰਜਾਬ5ਵੀਂ ਵਾਰ ਪੰਜਾਬ ਦੌਰੇ ’ਤੇ ਜਾਣਗੇ ਰਾਜਪਾਲ

5ਵੀਂ ਵਾਰ ਪੰਜਾਬ ਦੌਰੇ ’ਤੇ ਜਾਣਗੇ ਰਾਜਪਾਲ

ਮੈਂ ਰਾਜ ਭਵਨ ’ਚ ਬੈਠਣ ਵਾਲਾ ਰਾਜਪਾਲ ਨਹੀਂ : ਬੀ.ਐਲ. ਪੁਰੋਹਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ 5ਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਰਾਜਪਾਲ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਵੀ ਕਰਨਗੇ। ਬੀ.ਐਲ. ਪੁਰੋਹਿਤ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਉਹ ਰਾਜ ਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਰਾਜਪਾਲ ਹੋਰਾਂ ਨੇ ਕਿਹਾ ਕਿ ਉਹ 7 ਅਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਜਾ ਰਹੇ ਹਨ ਅਤੇ ਇਹ ਸਮਝਣ ਦੀ ਕੋਸ਼ਿਸ਼ ਕਰਨਗੇ ਕਿ ਉਥੋਂ ਦੇ ਹਾਲਾਤ ਕੀ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ 5ਵਾਂ ਪੰਜਾਬ ਦੌਰਾ ਹੋਵੇਗਾ। ਰਾਜਪਾਲ ਨੇ ਪਿਛਲੇ ਸਰਹੱਦੀ ਦੌਰਿਆਂ ਸਬੰਧੀ ਗੱਲਬਾਤ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਮਿਲ ਕੇ ਕੰਮ ਕਰਦੀਆਂ ਹਨ ਅਤੇ ਇਕ ਦੂਜੇ ਨਾਲ ਗੱਲਬਾਤ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਨਸ਼ਿਆਂ ਖਿਲਾਫ ਕਾਰਵਾਈ ਹੋ ਰਹੀ ਹੈ ਅਤੇ ਸਰਹੱਦ ’ਤੇ ਸੁਰੱਖਿਆ ਵੀ ਬੇਹੱਦ ਸਖਤ ਕੀਤੀ ਜਾ ਚੁੱਕੀ ਹੈ। ਇਸੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਟਾਰੂਚੱਕ ਨੂੰ ਮੰਤਰੀ ਮੰਡਲ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਇਕ ਵੀਡੀਓ ਪੰਜਾਬ ਦੇ ਰਾਜਪਾਲ ਕੋਲ ਪਹੁੰਚੀ ਸੀ, ਜਿਸ ਨੂੰ ਰਾਜਪਾਲ ਨੇ ਅਗਲੇਰੀ ਜਾਂਚ ਲਈ ਭੇਜ ਦਿੱਤਾ ਸੀ।

 

RELATED ARTICLES
POPULAR POSTS