ਕਿਹਾ : ਔਖੇ ਸਮੇਂ ’ਚ ਅਸੀਂ ਭਾਰਤ ਦੇ ਨਾਲ ਖੜ੍ਹੇ ਹਾਂ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੜੀਸਾ ’ਚ ਵਾਪਰੇ ਭਿਆਨਕ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਾਦਸੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਟਰੂਡੋ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਲਿਖਿਆ ਕਿ ‘ਉੜੀਸਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰ ਅਤੇ ਰਿਪੋਰਟਾਂ ਨੇ ਮੇਰਾ ਦਿਲ ਤੋੜ ਦਿੱਤਾ ਹੈ। ਮੈਂ ਉਨ੍ਹਾਂ ਲੋਕਾਂ ਲਈ ਆਪਣੀ ਡੂੰਘੀ ਹਮਦਰਦੀ ਭੇਜ ਰਿਹਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਇਸ ਭਿਆਨਕ ਹਾਦਸੇ ਵਿਚ ਗੁਆਇਆ ਹੈ। ਇਸ ਔਖੇ ਸਮੇਂ ਵਿਚ ਹਰ ਕੈਨੇਡੀਅਨ ਭਾਰਤ ਦੇ ਲੋਕਾਂ ਨਾਲ ਖੜ੍ਹੇ ਹਨ। ਧਿਆਨ ਰਹੇ ਕਿ ਲੰਘੀ ਸ਼ਾਮ ਉੜੀਸਾ ਰੇਲ ਹਾਦਸੇ ’ਚ 2 ਐਕਸਪ੍ਰੈਸ ਟਰੇਨਾਂ ਬੇਂਗਲੁਰੂ-ਹਾਵੜਾ ਐਕਸਪ੍ਰੈਸ ਅਤੇ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਅਤੇ ਬਾਲਾਸੋਰ ਵਿਚ ਇਕ ਮਾਲ ਰੇਲਗੱਡੀ ਦੇ ਟਕਰਾਉਣ ਕਾਰਨ 238 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ ਇਸ ਭਿਆਨਕ ਹਾਦਸੇ ਵਿਚ 900 ਤੋਂ ਵੱਧ ਵਿਅਕਤੀ ਜਖਮੀ ਹੋ ਗਏ ਸਨ ਜਿਨ੍ਹਾਂ ਵਿਚੋਂ 650 ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ।