0.5 C
Toronto
Friday, November 28, 2025
spot_img
Homeਭਾਰਤਮਨੀਸ਼ ਸਿਸੋਦੀਆ ਬਿਮਾਰ ਪਤਨੀ ਨੂੰ ਮਿਲਣ ਲਈ ਪਹੰੁਚੇ ਘਰ

ਮਨੀਸ਼ ਸਿਸੋਦੀਆ ਬਿਮਾਰ ਪਤਨੀ ਨੂੰ ਮਿਲਣ ਲਈ ਪਹੰੁਚੇ ਘਰ

ਸਵੇਰੇ 10 ਵਜੇ ਤੋਂ 5 ਵਜੇ ਤੱਕ ਪਤਨੀ ਨੂੰ ਮਿਲਣ ਦੀ ਹਾਈ ਕੋਰਟ ਨੇ ਦਿੱਤੀ ਸੀ ਆਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ ’ਚ ਆਪਣੀ ਰਿਹਾਇਸ਼ ’ਤੇ ਪਹੁੰਚੇ। ਪ੍ਰੰਤੂ ਉਨ੍ਹਾਂ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦਿੱਲੀ ਹਾਈ ਕੋਰਟ ਨੇ ਸਿਸੋਦੀਆ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਆਗਿਆ ਦਿੱਤੀ ਸੀ। ਕੋਰਟ ਨੇ ਸ਼ਰਤਾਂ ਰੱਖੀਆਂ ਕਿ ਮਨੀਸ਼ ਸਿਸੋਦੀਆ ਅੰਤਿ੍ਰਮ ਜ਼ਮਾਨਤ ਦੇ ਦੌਰਾਨ ਮੀਡੀਆ ਨਾਲ ਗੱਲਬਾਤ ਨਹੀਂ ਕਰਨਗੇ। ਪਰਿਵਾਰ ਤੋਂ ਇਲਾਵ ਕਿਸੇ ਹੋਰ ਵਿਅਕਤੀ ਨਾਲ ਵੀ ਗੱਲਬਾਤ ਨਹੀਂ ਕਰਨਗੇ। ਮੋਬਾਇਲ ਫੋਨ ਅਤੇ ਇੰਟਰਨੈਟ ਦਾ ਇਸਤੇਮਾਲ ਵੀ ਨਹੀਂ ਕਰ ਸਕਣਗੇ। ਮਨੀਸ਼ ਸਿਸੋਦੀਆ ਨੇ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ 6 ਹਫਤਿਆਂ ਦੀ ਅੰਤਿ੍ਰਮ ਜ਼ਮਾਨਤ ਦੀ ਮੰਗ ਕੀਤੀ ਸੀ ਪ੍ਰੰਤੂ ਈਡੀ ਨੇ ਅੰਤਿ੍ਰਮ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਸੀ। ਈਡੀ ਨੇ ਕੋਰਟ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਹ ਅੰਤਿ੍ਰਮ ਜ਼ਮਾਨਤ ਵਾਲੀ ਅਰਜ਼ੀ ਵਾਪਸ ਲੈ ਚੁੱਕੇ ਹਨ ਅਤੇ ਹੁਣ ਫਿਰ ਉਸੇ ਆਧਾਰ ’ਤੇ ਅੰਤਿ੍ਰਮ ਜ਼ਮਾਨਤ ਦੀ ਮੰਗ ਕਰ ਰਹੇ ਹਨ। ਜਾਂਚ ਏਜੰਸੀ ਨੇ ਕੋਰਟ ਨੂੰ ਇਹ ਵੀ ਕਿਹਾ ਕਿ ਉਹ ਪੁਲਿਸ ਦੀ ਨਿਗਰਾਨੀ ਵਿਚ ਹੀ ਆਪਣੀ ਪਤਨੀ ਨਾਲ ਮੁਲਾਕਾਤ ਕਰਨਗੇ। ਧਿਆਨ ਰਹੇ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਵੀਂ ਸ਼ਰਾਬ ਨੀਤੀ ਦੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ।

 

RELATED ARTICLES
POPULAR POSTS