ਹਸਪਤਾਲ ਵਿਚ ਜਖ਼ਮੀਆਂ ਨਾਲ ਵੀ ਕੀਤੀ ਗੱਲਬਾਤ
ਭੁਵਨੇਸ਼ਵਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਦੇ ਬਾਲਾਸੋਰ ਵਿਖੇ ਪਹੁੰਚੇ ਜਿੱਥੇ ਲੰਘੇ ਕੱਲ੍ਹ ਇਕ ਭਿਆਨਕ ਰੇਲ ਹਾਦਸਾ ਵਾਪਰ ਗਿਆ ਸੀ ਅਤੇ ਇਸ ਰੇਲ ਹਾਦਸੇ ਵਿਚ 261 ਵਿਅਕਤੀ ਦੀ ਜਾਨ ਚਲੀ ਗਈ ਸੀ ਜਦਕਿ ਵੱਡੀ ਗਿਣਤੀ ਵਿਚ ਰੇਲ ਯਾਤਰਾ ਜ਼ਖਮੀ ਹੋ ਗਏ ਸਨ। ਇਸ ਭਿਆਨਕ ਹਾਦਸੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਥੇ ਮੌਜੂਦ ਅਧਿਕਾਰੀਆਂ ਅਤੇ ਰਾਹਤ ਕਰਮੀਆਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਟਕ ਦੇ ਹਸਪਤਾਲ ਵਿਖੇ ਪਹੁੰਚੇ ਜਿੱਥੇ ਹਾਦਸੇ ਦੇ ਜ਼ਖਮੀਆਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ। ਇਥੇ ਉਨ੍ਹਾਂ ਗੰਭੀਰ ਰੂਪ ਵਿਚ ਜ਼ਖਮੀ ਹੋਏ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਰੇਲ ਹਾਦਸੇ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਮੀਟਿੰਗ ਵੀ ਸੱਦੀ ਹੈ ਜਿਸ ਵਿਚ ਘਟਨਾ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਉਧਰ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਇਸ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਮੇਰੀ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਹੈ ਕਿ ਅਸੀਂ ਸਾਰੇ ਮਿਲ ਕੇ ਆਪਣੀ ਤਨਖਾਹ ਦਾ ਇੱਕ ਹਿੱਸਾ ਹਾਦਸਾਗ੍ਰਸਤ ਪਰਿਵਾਰਾਂ ਦੇ ਨਾਮ ’ਤੇ ਦੇਈਏ ਤਾਂ ਜੋ ਉਨ੍ਹਾਂ ਪਰਿਵਾਰਾਂ ਦੀ ਮਦਦ ਹੋ ਸਕੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …