6.7 C
Toronto
Thursday, November 6, 2025
spot_img
Homeਭਾਰਤਦਿੱਲੀ ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਫਿਰ ਕੀਤੀ ਖਾਰਜ

ਦਿੱਲੀ ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਫਿਰ ਕੀਤੀ ਖਾਰਜ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹੈ ‘ਆਪ’ ਆਗੂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਈਡੀ ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਫਿਰ ਖਾਰਜ ਕਰ ਦਿੱਤੀ ਹੈ। ਮਾਨਯੋਗ ਜਸਟਿਸ ਦਿਨੇਸ਼ ਸ਼ਰਮਾ ਨੇ ਕਿਹਾ ਕਿ ਸਿਸੋਦੀਆ ’ਤੇ ਆਰੋਪ ਬੇਹੱਦ ਗੰਭੀਰ ਹਨ, ਇਸ ਲਈ ਉਨ੍ਹਾਂ ਨੂੰ 6 ਹਫਤਿਆਂ ਲਈ ਰਿਹਾਅ ਕਰਨਾ ਮੁਸ਼ਕਿਲ ਹੈ। ਅਦਾਲਤ ਦਾ ਮੰਨਣਾ ਹੈ ਕਿ ਸਿਸੋਦੀਆ ਦਾ ਮਾਮਲਾ ਬੇਹੱਦ ਗੰਭੀਰ ਹੈ ਅਤੇ ਉਹ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ। ਜੇਕਰ ਸਿਸੋਦੀਆ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਸਿਸੋਦੀਆ ਨੇ ਆਪਣੀ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਮੈਡੀਕਲ ਕੰਡੀਸ਼ਨ ਦੇ ਅਧਾਰ ’ਤੇ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ। ਜਿਸ ’ਤੇ ਅਦਾਲਤ ਨੇ ਸ਼ਨੀਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਫੈਸਲੇ ਦੌਰਾਨ ਮਨੀਸ਼ ਸਿਸੋਦੀਆ ਦੀ ਪਤਨੀ ਦੀ ਸਿਹਤ ਨੂੰ ਦੇਖਦਿਆਂ ਇਹ ਨਿਰਦੇਸ਼ ਜਾਰੀ ਕੀਤਾ ਸੀ ਕਿ ਉਨ੍ਹਾਂ ਨੂੰ ਬਿਹਤਰ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ। ਅਦਾਲਤ ਨੇ ਸੁਝਾਅ ਦਿੱਤਾ ਸੀ ਕਿ ਏਮਜ਼ ਦੇ ਡਾਕਟਰਾਂ ਦਾ ਬੋਰਡ ਵੀ ਸਿਸੋਦੀਆ ਦੀ ਪਤਨੀ ਦੀ ਸਿਹਤ ਸਬੰਧੀ ਜਾਂਚ ਕਰ ਸਕਦਾ ਹੈ। ਉਧਰ ਦੂਜੇ ਪਾਸੇ ਆਬਕਾਰੀ ਨੀਤੀ ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ ਜੁਡੀਸ਼ੀਅਲ ਕਸਟਡੀ 6 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਸਿਸੋਦੀਆ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ।

 

RELATED ARTICLES
POPULAR POSTS