Breaking News
Home / ਭਾਰਤ / ਉੜੀਸਾ ’ਚ ਹੋਏ ਰੇਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਸੀਬੀਆਈ

ਉੜੀਸਾ ’ਚ ਹੋਏ ਰੇਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਸੀਬੀਆਈ

ਹਾਦਸੇ ਤੋਂ ਚਾਰ ਦਿਨ ਬਾਅਦ ਵੀ 100 ਤੋਂ ਵੱਧ ਮਿ੍ਰਤਕਾਂ ਦੀ ਪਹਿਚਾਣ ਨਹੀਂ ਹੋ ਸਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਉੜੀਸਾ ’ਚ ਪਿਛਲੇ ਦਿਨੀਂ ਹੋਏ ਭਿਆਨਕ ਰੇਲ ਹਾਦਸੇ ਦੀ ਸੀਬੀਆਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਬੀਆਈ ਦੀ 10 ਮੈਂਬਰੀ ਟੀਮ ਨੇ ਅੱਜ ਮੰਗਲਵਾਰ ਨੂੰ ਰੇਲ ਹਾਦਸੇ ਵਾਲੇ ਥਾਂ ਦਾ ਦੌਰਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ. ਆਦਿੱਤਿਆ ਕੁਮਾਰ ਚੌਧਰੀ ਨੇ ਦੱਸਿਆ ਕਿ ਸੀ.ਬੀ.ਆਈ. ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਆਰ.ਐਸ. ਅਤੇ ਸੀ.ਬੀ.ਆਈ. ਆਪਸੀ ਤਾਲਮੇਲ ਨਾਲ ਵੱਖ-ਵੱਖ ਥਾਵਾਂ ’ਤੇ ਆਪਣਾ ਕੰਮ ਕਰ ਰਹੇ ਹਨ ਅਤੇ ਸਬੂਤ ਇਕੱਠੇ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਰੇਲ ਹਾਦਸੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ 278 ਤੱਕ ਪਹੁੰਚ ਗਈ ਹੈ ਅਤੇ 101 ਮਿ੍ਰਤਕਾਂ ਦੀ ਅਜੇ ਤੱਕ ਪਹਿਚਾਣ ਹੀ ਨਹੀਂ ਹੋ ਸਕੀ ਹੈ। ਡੀ.ਆਰ.ਐਮ. ਭੁਵਨੇਸ਼ਵਰ ਰਿੰਕੇਸ਼ ਰਾਏ ਨੇ ਦੱਸਿਆ ਕਿ ਜ਼ਖ਼ਮੀ 1100 ਵਿਅਕਤੀਆਂ ਵਿਚੋਂ 900 ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿਚ ਕਰੀਬ 200 ਵਿਅਕਤੀਆਂ ਦਾ ਅਜੇ ਤੱਕ ਇਲਾਜ ਚੱਲ ਰਿਹਾ ਹੈ। ਰੇਲਵੇ ਨੇ ਦੁਰਘਟਨਾ ’ਚ ਪ੍ਰਭਾਵਿਤ ਹੋਏ ਵਿਅਕਤੀਆਂ ਦੇ ਪਰਿਵਾਰਾਂ ਦੀ ਮੱਦਦ ਲਈ ਉੜੀਸਾ ਸਰਕਾਰ ਦੇ ਨਾਲ ਮਿਲ ਕੇ ਔਨਲਾਈਨ ਲਿੰਕ ਵੀ ਜਾਰੀ ਹੈ, ਜਿਸ ਵਿਚ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਜ਼ਖ਼ਮੀ ਯਾਤਰੀਆਂ ਦੀ ਲਿਸਟ ਦਿੱਤੀ ਗਈ ਹੈ।

 

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …