Breaking News
Home / ਪੰਜਾਬ / ਪੰਜਾਬ ’ਚ ਝੋਨੇ ਲਈ ਬਿਜਲੀ ਦਾ ਸੰਕਟ

ਪੰਜਾਬ ’ਚ ਝੋਨੇ ਲਈ ਬਿਜਲੀ ਦਾ ਸੰਕਟ

ਸੀਐਮ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਝੋਨੇ ਦੀ ਫਸਲ ਦੌਰਾਨ ਇਕ ਵਾਰ ਫਿਰ ਬਿਜਲੀ ਸੰਕਟ ਡੂੰਘਾ ਹੋ ਸਕਦਾ ਹੈ। ਕਿਉਂਕਿ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਘੱਟ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਕਾਰਨ ਪੰਜਾਬ ਨੂੰ ਵਾਧੂ ਬਿਜਲੀ ਦੀ ਜ਼ਰੂਰਤ ਪਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਬਚਾਉਣ ਲਈ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਸੀਐਮ ਮਾਨ ਵਲੋਂ ਪੰਜਾਬ ਵਿਚ 15 ਜੂਨ ਤੋਂ 15 ਅਕਤੂਬਰ ਤੱਕ 1 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਦੱਸੀ ਗਈ ਹੈ। ਸਪੱਸ਼ਟ ਹੈ ਕਿ ਜੇਕਰ ਪੰਜਾਬ ਵਿਚ ਮੀਂਹ ਆਮ ਨਾਲੋਂ ਘੱਟ ਪਏ ਤਾਂ ਬਿਜਲੀ ਦੀ ਘਾਟ ਨਾਲ ਝੋਨੇ ਦੀ ਫਸਲ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਜ਼ਰੂਰਤ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਦੀ ਫਸਲ ਦਾ ਨਿਊਨਤਮ ਰੇਟ ਘਟਾਇਆ ਗਿਆ ਸੀ। ਇਸ ’ਤੇ ਸੀਐਮ ਮਾਨ ਨੇ ਜਨਤਕ ਤੌਰ ’ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜਦੋਂ ਕੇਂਦਰ ਵਲੋਂ ਪੰਜਾਬ ਕੋਲੋਂ ਫਸਲ ਦੀ ਮੰਗ ਕੀਤੀ ਜਾਵੇਗੀ ਤਾਂ ਉਹ ਪੁਰਾਣਾ ਹਿਸਾਬ-ਕਿਤਾਬ ਜ਼ਰੂਰ ਕਰਨਗੇ। ਪਰ ਹੁਣ ਪੰਜਾਬ ਸਰਕਾਰ ਨੂੰ ਹੀ ਝੋਨੇ ਦੀ ਫਸਲ ਦੇ ਲਈ ਕੇਂਦਰ ਸਰਕਾਰ ਤੋਂ ਵਾਧੂ ਬਿਜਲੀ ਦੀ ਜ਼ਰੂਰਤ ਪੈ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਅਤੇ ਪੰਜਾਬ ਦਾ ਕੀ ਸਟੈਂਡ ਹੁੰਦਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …