ਰਾਜਪਾਲ ਕੋਲੋਂ ਮਿਲਣੀ ਹੈ ਮਨਜੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਜਾ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 5 ਮੈਂਬਰਾਂ ਦਾ ਇਕ ਪੈਨਲ ਭੇਜਿਆ ਗਿਆ ਹੈ। ਰਾਜਪਾਲ ਜਲਦ ਹੀ ਪੈਨਲ ਵਿਚੋਂ ਕਿਸੇ ਇਕ ਦੇ ਨਾਮ ’ਤੇ ਮੋਹਰ ਲਗਾ ਸਕਦੇ ਹਨ। ਪੈਨਨ ਵਿਚ ਜੋ ਨਾਮ ਸ਼ਾਮਲ ਦੱਸੇ ਜਾ ਰਹੇ ਹਨ, ਉਨ੍ਹਾਂ ਵਿਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਪਰਮਾਣੂ ਮੈਡੀਸਨ ਵਿਭਾਗ ਦੇ ਪੋ੍ਰਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇ.ਕੇ. ਅਗਰਵਾਲ, ਚੰਡੀਗੜ੍ਹ ਜੀ.ਐਮ.ਸੀ.ਐਸ.-32 ਦੇ ਮਾਈਕਰੋਬਾਇਓਲੌਜੀ ਵਿਭਾਗ ਦੇ ਸਾਬਕਾ ਹੈਡ ਆਫ ਡਿਪਾਰਟਮੈਂਟ ਪ੍ਰੋ. ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋਫੈਸਰ ਰਾਜੀਵ ਸੂਦ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਪੈਨਲ ਭੇਜੇ ਜਾਣ ਤੋਂ ਪਹਿਲਾਂ ਚੀਫ ਸੈਕਟਰੀ ਵੀ.ਕੇ. ਜੰਜੂਆ ਦੀ ਅਗਵਾਈ ਵਿਚ ਕਮੇਟੀ ਨੇ ਸਾਰੇ ਪੰਜਾਂ ਨਾਵਾਂ ’ਤੇ ਚਰਚਾ ਕੀਤੀ। ਇਨ੍ਹਾਂ ਸਾਰੇ ਨਾਵਾਂ ’ਤੇ ਸਹਿਮਤੀ ਹੋਣ ਤੋਂ ਬਾਅਦ ਕਿਸੇ ਇਕ ਨਾਮ ’ਤੇ ਫੈਸਲੇ ਦੇ ਲਈ ਪੰਜਾਬ ਦੇ ਰਾਜਪਾਲ ਨੂੰ ਫਾਈਲ ਭੇਜੀ ਗਈ। ਪੰਜਾਬ ਦੇ ਰਾਜਪਾਲ ਇਕ ਹਫਤੇ ਵਿਚ ਹੀ ਕਿਸੇ ਇਕ ਦੇ ਨਾਮ ’ਤੇ ਮੋਹਰ ਲਗਾ ਸਕਦੇ ਹਨ। ਜ਼ਿਕਰਯੋਗ ਹੈ ਕਿ 7 ਅਤੇ 8 ਜੂਨ ਨੂੰ ਰਾਜਪਾਲ ਨੇ ਸਰਹੱਦ ਖੇਤਰ ਦਾ ਦੌਰਾ ਵੀ ਕਰਨਾ ਹੈ। ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਦੇ ਸਬੰਧ ਵਿਚ ਖਿੱਚੋਤਾਣ ਚੱਲਦੀ ਰਹੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …