Breaking News
Home / ਪੰਜਾਬ / ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਜੱਦੀ ਘਰ ਪਹੁੰਚੀ ਪੰਜਾਬ ਵਿਜੀਲੈਂਸ

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਜੱਦੀ ਘਰ ਪਹੁੰਚੀ ਪੰਜਾਬ ਵਿਜੀਲੈਂਸ

ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ ਜਾਂਚ
ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਦੇ ਜੱਦੀ ਘਰ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਪਹੁੰਚੀ। ਜਦੋਂ ਵਿਜੀਲੈਂਸ ਬਿਊਰੋ ਦੀ ਟੀਮ ਸਿੰਗਲਾ ਦੇ ਘਰ ਪਹੁੰਚੀ ਉਸ ਸਮੇਂ ਸਾਬਕਾ ਮੰਤਰੀ ਘਰ ਵਿਚ ਮੌਜੂਦ ਨਹੀਂ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਇਥੇ ਇਕ ਘੰਟਾ ਮੌਜੂਦ ਰਹੀ ਪ੍ਰੰਤੂ ਵਿਜੀਲੈਂਸ ਦੀ ਟੀਮ ਨੂੰ ਸਾਬਕਾ ਮੰਤਰੀ ਦੇ ਘਰ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ। ਧਿਆਨ ਰਹੇ ਕਿ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਖਿਲਾਫ਼ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਵਿਜੀਲੈਂਸ ਦੀ ਟੀਮ ਨੇ ਅੱਜ ਉਨ੍ਹਾਂ ਦੇ ਜੱਦੀ ਘਰ ਵਿਖੇ ਦਸਤਕ ਦਿੱਤੀ ਪੰ੍ਰਤੂ ਵਿਜੀਲੈਂਸ ਬਿਊਰੋ ਵੱਲੋਂ ਅੱਜ ਦੀ ਕਾਰਵਾਈ ਸਬੰਧੀ ਕੋਈ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਗਈ। ਧਿਆਨ ਰਹੇ ਕਿ ਵਿਜੇਇੰਦਰ ਸਿੰਗਲਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਸਨ ਅਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਖਿਲਾਫ਼ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ। ਵਿਜੀਲੈਂਸ ਬਿਊਰੋ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਕੋਲੋਂ ਕਈ ਵਾਰ ਪੁੱਛਗਿੱਛ ਵੀ ਕਰ ਚੁੱਕੀ ਹੈ ਅਤੇ ਸਿੰਗਲਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਵੀ ਹੋ ਚੁੱਕੇ ਹਨ।

 

Check Also

ਕੇਂਦਰ ਸਰਕਾਰ ਦੇ ਤਸ਼ੱਦਦ ਅੱਗੇ ਨਹੀਂ ਝੁਕਾਂਗੇ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। …