6.4 C
Toronto
Saturday, November 8, 2025
spot_img
Homeਪੰਜਾਬਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ 10 ਜੂਨ ਸ਼ਨੀਵਾਰ ਨੂੰ ਕਰਨਾ ਪਵੇਗਾ ਕੰਮ

ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ 10 ਜੂਨ ਸ਼ਨੀਵਾਰ ਨੂੰ ਕਰਨਾ ਪਵੇਗਾ ਕੰਮ

ਗੱਡੀਆਂ ਦੀ ਪਾਸਿੰਗ ਦੇ ਲਟਕੇ ਮਾਮਲਿਆਂ ਨੂੰ ਨਿਪਟਾਉਣ ਲਈ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੇ ਲਟਕਦੇ ਮਾਮਲਿਆਂ ਨੂੰ ਨਿਪਟਾਉਣ ਲਈ 10 ਜੂਨ ਸ਼ਨੀਵਾਰ ਨੂੰ ਵੀ ਵਿਭਾਗ ਦੇ ਅਧਿਕਾਰੀਆਂ ਕੰਮ ਕਰਨ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ। ਲਾਲਜੀਤ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਸਰਟੀਫਿਕੇਟ ਆਫ਼ ਫਿਟਨੈਸ ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ, ਜਿਸ ਦੇ ਚਲਦਿਆਂ ਪਾਸਿੰਗ ਸਰਟੀਫਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਪੈਂਡੈਂਸੀ ਨੂੰ ਦੂਰ ਕਰਨ ਲਈ ਆਉਂਦੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਲਾਲਜੀਤ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ ਸੀ ਦਾ ਕੋਈ ਵੀ ਕੇਸ ਪੈਂਡਿੰਗ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

RELATED ARTICLES
POPULAR POSTS