ਜੇਪੀ ਨੱਢਾ ਅਤੇ ਅਮਿਤ ਸ਼ਾਹ ਪਹੁੰਚਣਗੇ ਪੰਜਾਬ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੀ ਅਗਵਾਈ ਵਾਲੀ ਕੇਂਦਰ ’ਚ ਨਰਿੰਦਰ ਮੋਦੀ ਸਰਕਾਰ ਦੇ ਸ਼ਾਸਨ ਦੇ 9 ਸਾਲ ਪੂਰੇ ਹੋਣ ’ਤੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਪੰਜਾਬ ਪਹੁੰਚ ਰਹੇ ਹਨ ਅਤੇ ਉਹ ਭਾਜਪਾ ਦੀਆਂ ਰੈਲੀਆਂ ਨੂੰ ਸੰਬੋਧਨ ਵੀ ਕਰਨਗੇ। ਇਸਦੇ ਚੱਲਦਿਆਂ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਪੰਜਾਬ ਦੌਰੇ ’ਤੇ ਪਹੁੰਚ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਵਲੋਂ ਦਿੱਤੀ ਗਈ ਹੈ। ਭਾਜਪਾ ਆਗੂ ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ 14 ਜੂਨ ਨੂੰ ਹੁਸ਼ਿਆਰਪੁਰ ਪਹੁੰਚਣਗੇ, ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਦੌਰੇ ’ਤੇ ਪਹੁੰਚ ਰਹੇ ਹਨ। ਇਹ ਦੋਵੇਂ ਆਗੂ ਭਾਜਪਾ ਦੀਆਂ ਰੈਲੀਆਂ ਨੂੰ ਸੰਬੋਧਨ ਵੀ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਰੈਲੀਆਂ ਅਤੇ ਹੋਰ ਸਮਾਗਮ ਕੀਤੇ ਜਾਣਗੇ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪ੍ਰੈਸ ਕਾਨਫਰੰਸ ਵੀ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਹਰ ਸੂਬੇ ਵਿਚ ਕਲੱਸਟਰ ਬਣਾਏ ਗਏ ਹਨ। ਇਸ ਵਿਚ ਕੇਂਦਰੀ ਮੰਤਰੀਆਂ ਸਣੇ ਹੋਰ ਭਾਜਪਾ ਆਗੂ ਅਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬਧੀਆਂ ਅਤੇ ਯੋਜਨਾਵਾਂ ਬਾਰੇ ਜਾਗਰੂਕ ਕਰਵਾਉਣਗੇ। ਜ਼ਿਕਰਯੋਗ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਨੇ ਸਰਗਰਮੀਆਂ ਵਧਾਈਆਂ ਹੋਈਆਂ ਹਨ।
Check Also
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਨਵੀਂ ਦਿੱਲੀ, 27 ਸਤੰਬਰ- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ …