ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਇਲਾਕੇ ਦੇ ਦੋ ਦਿਨਾ ਦੌਰੇ ’ਤੇ ਹਨ। ਇਸੇ ਦੌਰੇ ਤਹਿਤ ਅੱਜ ਉਹ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਰੰਧਾਵਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਹੁੰਚੇ। ਉਨ੍ਹਾਂ ਸਕੂਲ ਵਿਚ ਲਗਾਏ ਗਏ ਆਬਾਦ ਕੈਂਪ ਦੇ ਵੱਖ-ਵੱਖ ਵਿਭਾਗਾਂ ਅਤੇ ਬੀਐਸਐਫ ਵੱਲੋਂ ਲਗਾਈ ਗਈ ਹਥਿਆਰਾਂ ਦੀ ਪ੍ਰਦਰਸ਼ਨੀ ਦਾ ਜਾਇਜਾ ਵੀ ਲਿਆ। ਜਾਇਜਾ ਲੈਣ ਉਪਰੰਤ ਉਨ੍ਹਾਂ ਸਰਹੱਦੀ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਗੱਲਬਾਤ ਵੀ ਕੀਤੀ। ਇਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਿੰਡਾਂ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਸੂਬੇ ’ਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡੀਜੀਪੀ ਗੌਰਵ ਯਾਦਵ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਣੇ ਪ੍ਰਸ਼ਾਸਨਿਕ ਤੇ ਬੀਐੱਸਐੱਫ ਦੇ ਅਧਿਕਾਰੀ ਵੀ ਮੌਜੂਦ ਮੌਜੂਦ ਸਨ। ਧਿਆਨ ਰਹੇ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਸ ਤੋਂ ਪਹਿਲਾਂ ਵੀ ਸਰਹੱਦੀ ਪਿੰਡਾਂ ਦਾ ਦੋ ਦਿਨਾ ਦੌਰਾ ਕੀਤਾ ਗਿਆ ਸੀ ਅਤੇ ਰਾਜਪਾਲ ਵੱਲੋਂ ਸਰਹੱਦੀ ਪਿੰਡਾਂ ਦਾ ਕੀਤਾ ਜਾਣ ਵਾਲਾ ਇਹ ਦੂਜਾ ਦੌਰਾ ਹੈ।
Check Also
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਨਵੀਂ ਦਿੱਲੀ, 27 ਸਤੰਬਰ- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ …