Breaking News
Home / ਭਾਰਤ / ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਨੇ ਕੀਤੀ ਮੁਲਾਕਾਤ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਨੇ ਕੀਤੀ ਮੁਲਾਕਾਤ

ਬਿ੍ਰਜਭੂਸ਼ਣ ਸ਼ਰਣ ਸਿੰਘ ਨੂੰ ਗਿ੍ਰਫ਼ਤਾਰ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੇ ਅੱਜ ਬੁੱਧਵਾਰ ਨੂੰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ’ਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵੇਂ ਪਹਿਲਵਾਨਾਂ ਨੇ ਅਨੁਰਾਗ ਠਾਕੁਰ ਸਾਹਮਣੇ ਪੰਜ ਮੰਗਾਂ ਰੱਖੀਆਂ ਜਿਨ੍ਹਾਂ ਵਿਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਨੂੰ ਗਿ੍ਰਫ਼ਤਾਰ ਕਰਨ, ਕੁਸ਼ਤੀ ਫੈਡਰੇਸ਼ਨ ਦੀ ਪ੍ਰਧਾਨ ਕਿਸੇ ਮਹਿਲਾ ਨੂੰ ਬਣਾਏ ਜਾਣ ਦੀ ਮੰਗ, ਬਿ੍ਰਜਭੂਸ਼ਣ ਦਾ ਕੋਈ ਵੀ ਪਰਿਵਾਰਕ ਮੈਂਬਰ ਕੁਸ਼ਤੀ ਫੈਡਰੇਸ਼ਨ ਦਾ ਹਿੱਸਾ ਨਾ ਬਣੇ, ਕੁਸ਼ਤੀ ਫੈਡਰੇਸ਼ਨ ਦੀ ਚੋਣ ਨਿਰਪੱਖ ਢੰਗ ਨਾਲ ਕਰਵਾਈ ਜਾਵੇ ਅਤੇ ਪਹਿਲਵਾਨਾਂ ’ਤੇ ਦਿੱਲੀ ’ਚ ਦੰਗਾ ਫੈਲਾਉਣ ਦੀ ਦਰਜ ਕੀਤੀ ਗਈ ਐਫਆਈਆਰ ਰੱਦ ਕਰਨ ਦੀ ਮੰਗ ਸ਼ਾਮਲ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਕੇਂਦਰ ਸਰਕਾਰ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਇਕ ਵਾਰ ਫਿਰ ਤੋਂ ਗੱਲਬਾਤ ਕਰਨ ਦਾ ਸੱਦਾ ਦਿੱਤਾ ਸੀ। ਜਿਸ ਦੇ ਚਲਦਿਆਂ ਅੱਜ ਪਹਿਲਵਾਨਾਂ ਨੇ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪਹਿਲਵਾਨਾਂ ਨੇ 4 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਪਹਿਲਵਾਨਾਂ ਦਰਮਿਆਨ 6 ਮਹੀਨੇ ਪਹਿਲਾਂ 24 ਜਨਵਰੀ ਨੂੰ ਪਹਿਲੀ ਵਾਰ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ ਸੀ।

 

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …