Breaking News
Home / ਪੰਜਾਬ / ਬਿਕਰਮ ਮਜੀਠੀਏ ਨੇ ਰਾਜਪਾਲ ਦੀ ਸੁਰੱਖਿਆ ’ਚ ਹੋਈ ਕੁਤਾਹੀ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ

ਬਿਕਰਮ ਮਜੀਠੀਏ ਨੇ ਰਾਜਪਾਲ ਦੀ ਸੁਰੱਖਿਆ ’ਚ ਹੋਈ ਕੁਤਾਹੀ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ

ਕਿਹਾ : ਮਾਨ ਸਰਕਾਰ ਨਹੀਂ ਚਾਹੁੰਦੀ ਕਿ ਰਾਜਪਾਲ ਪੰਜਾਬ ਦਾ ਦੌਰਾ ਕਰਨ
ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਸੁਰੱਖਿਆ ’ਚ ਹੋਈ ਕੁਤਾਹੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨਹੀਂ ਚਾਹੁੰਦੀ ਕਿ ਰਾਜਪਾਲ ਪੰਜਾਬ ਦਾ ਦੌਰਾ ਕਰਨ, ਇਸ ਲਈ ਉਨ੍ਹਾਂ ਨੂੰ ਡਰਾਇਆ ਜਾ ਰਿਹਾ ਹੈ ਤਾਂ ਜੋ ਰਾਜਪਾਲ ਸਰਹੱਦੀ ਇਲਾਕਿਆਂ ਵੱਲ ਨਾ ਜਾਣ। ਮਜੀਠੀਆ ਨੇ ਕਿਹਾ ਕਿ ਜਦੋਂ ਵੀ ਰਾਜਪਾਲ ਪੰਜਾਬ ਦੇ ਦੌਰੇ ’ਤੇ ਨਿਕਲਦੇ ਹਨ ਤਾਂ ਉਹ ਪੰਜਾਬ ਦੇ ਮਸਲਿਆਂ ’ਤੇ ਸਖਤ ਟਿੱਪਣੀਆਂ ਕਰਦੇ ਹਨ, ਜੋ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਪਸੰਦ ਨਹੀਂ। ਇਸ ਮੌਕੇ ਉਨ੍ਹਾਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਪੰਜਾਬ ਸਰਕਾਰ ਉਨ੍ਹਾਂ ਪ੍ਰਤੀ ਨਰਮੀ ਦਿਖਾ ਰਹੀ ਹੈ। ਰਾਜਪਾਲ ਦੇ ਹੁਕਮਾਂ ਤੋਂ ਬਾਅਦ ਵੀ ਮਾਨ ਸਰਕਾਰ ਨੇ ਕਟਾਰੂਚੱਕ ਦੇ ਮਾਮਲੇ ’ਤੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ। ਮਜੀਠੀਆ ਨੇ ਅੱਗੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਕਟਾਰੂਚੱਕ ਖਿਲਾਫ਼ ਕੋਈ ਕਾਰਵਾਈ ਨਹੀਂ ਕਰਦੀ ਤਾਂ ਰਾਜਪਾਲ ਨੂੰ ਆਪਣੇ ਪੱਧਰ ’ਤੇ ਕਾਰਵਾਈ ਕਰਕੇ ਪੀੜਤ ਨੌਜਵਾਨ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।

 

Check Also

ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …